ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਸਤੰਬਰ
ਇੱਥੋਂ ਦੇ ਪਿੰਡ ਖਾਨਵਾਲ ਵਿਚ ਇਕ ਵਿਆਹੁਤਾ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਜੋਤ ਕੌਰ ਵਜੋਂ ਹੋਈ ਹੈ। ਇਸ ਸਬੰਧੀ ਪੁਲੀਸ ਨੇ ਮ੍ਰਿਤਕਾ ਦੇ ਪਤੀ ਦੇ ਚਾਚੇ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।
ਮ੍ਰਿਤਕ ਦੀ ਮਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦਾਅਵਾ ਕੀਤਾ ਕਿ ਮਹਿੰਦਰ ਸਿੰਘ ਘਰ ਦੀ ਵੰਡ ਨੂੰ ਲੈ ਕੇ ਉਨ੍ਹਾਂ ਦੇ ਜਵਾਈ ਮਨਪ੍ਰੀਤ ਅਤੇ ਧੀ ਮਨਜੋਤ ਕੌਰ ਨਾਲ ਝਗੜਾ ਕਰਦਾ ਸੀ ਅਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਵੀਰਵਾਰ ਨੂੰ ਹੋਏ ਝਗੜੇ ਤੋਂ ਤੰਗ ਆ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਤੁਰੰਤ ਖਾਨਵਾਲ ਪੁੱਜੇ ਅਤੇ ਮਨਜੋਤ ਨੂੰ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
The post ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲਕੇ ਖ਼ੁਦਕੁਸ਼ੀ appeared first on Punjabi Tribune.