30.4 C
Patiāla
Monday, October 14, 2024

ਕੈਨੇਡਾ: ਇਮੀਗ੍ਰੇਸ਼ਨ ਏਜੰਟ ’ਤੇ ਪਿਸਤੌਲ ਤਾਣਨ ਦੇ ਮਾਮਲੇ ’ਚ ਦੋ ਪੰਜਾਬੀ ਗ੍ਰਿਫ਼ਤਾਰ – Punjabi Tribune

Must read


ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 29 ਸਤੰਬਰ

ਪੁਲੀਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰੇ ਦੀ ਪਾਰਕਿੰਗ ਵਿੱਚ ਇੰਮੀਗ੍ਰੇਸ਼ਨ ਏਜੰਟ ’ਤੇ ਬੰਦੂਕ ਤਾਣ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਰੰਧਾਵਾ ਤੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲਾਏ ਫਿਰੌਤੀ ਮੰਗਣ ਦੇ ਦੋਸ਼ਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਇੰਮੀਗ੍ਰੇਸ਼ਨ ਏਜੰਟ ਨੇ ਦੋਸ਼ ਲਾਇਆ ਕਿ ਉਸਨੂੰ ਫੋਨ ’ਤੇ ਧਮਕੀਆਂ ਮਿਲ ਰਹੀਆਂ ਸਨ ਅਤੇ ਫਿਰੌਤੀ ਮੰਗੀ ਜਾ ਰਹੀ ਸੀ। ਫੋਨ ਨੰਬਰ ਰਾਹੀਂ ਉਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ। ਉਨ੍ਹਾਂ ਕਿਹਾ ਕਿ ਚਾਰ ਦਿਨ ਪਹਿਲਾਂ ਉਹ ਉਕਤ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਖੜ੍ਹਾ ਸੀ। ਇਸ ਦੌਰਾਨ ਦੋਵੇਂ ਮੁਲਜ਼ਮ ਉੱਥੇ ਪਹੁੰਚ ਗਏ ਅਤੇ ਉਸ ’ਤੇ ਪਿਸਤੌਲ ਤਾਣ ਦਿੱਤਾ। ਘਟਨਾ ਸਥਾਨ ’ਤੇ ਪੁੱਜੀ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੂਰੀ ਘਟਨਾ ਦੀ ਵੀਡੀਓ ਵਾਇਰਲ ਹੋ ਗਈ ਹੈ। ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਵਾਪਰੀ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ। ਪੁਲੀਸ ਨੇ ਨਿਹੰਗ ਰਿਐਟਰ ਦੇ ਨਾਂ ਹੇਠ ਕਾਰੋਬਾਰ ਕਰਦੇ ਗੁਰਸੇਵਕ ਤੇ ਉਸ ਦੇ ਸਾਥੀ ਸੁਖਪ੍ਰੀਤ ਸਿੰਘ (ਸਟੱਡੀ ਵੀਜ਼ਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਸੇਵਕ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ ਤੋਂ ਮਿਲੇ ਵੇਰਵਿਆਂ ਮੁਤਾਬਕ ਉਹ ਕਥਿਤ ਖਾਲਿਸਤਾਨੀ ਸਮਰਥਕ ਹੈ ਤੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦਾ ਨਜ਼ਦੀਕੀ ਹੈ।



News Source link

- Advertisement -

More articles

- Advertisement -

Latest article