42 C
Patiāla
Friday, May 23, 2025

ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਪੈਰੋਲ ਮਿਲੀ

Must read


ਨਵੀਂ ਦਿੱਲੀ, 30 ਸਤੰਬਰ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਨੇ ਪੈਰੋਲ ਦੇ ਦਿੱਤੀ ਹੈ, ਇਹ ਪੈਰੋਲ ਕੁਝ ਸ਼ਰਤਾਂ ਤਹਿਤ ਦਿੱਤੀ ਗਈ ਹੈ। ਇਸ ਦੌਰਾਨ ਡੇਰਾ ਮੁਖੀ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਲਈ ਪ੍ਰਚਾਰ ਨਹੀਂ ਕਰ ਸਕੇਗਾ ਤੇ ਨਾ ਹੀ ਸੋਸ਼ਲ ਮੀਡੀਆ ਰਾਹੀਂ ਵੋਟਾਂ ਮੰਗ ਸਕੇਗਾ। ਦੱਸਣਾ ਬਣਦਾ ਹੈ ਕਿ ਡੇਰਾ ਮੁਖੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੀਹ ਦਿਨ ਦੀ ਪੈਰੋਲ ਮੰਗੀ ਸੀ ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਇਹ ਮਾਮਲਾ ਚੋਣ ਕਮਿਸ਼ਨ ਕੋਲ ਵਿਚਾਰਨ ਲਈ ਭੇਜ ਦਿੱਤਾ ਸੀ ਤੇ ਅੱਜ ਚੋਣ ਕਮਿਸ਼ਨ ਨੇ ਡੇਰਾ ਮੁਖੀ ਨੂੰ ਸ਼ਰਤਾਂ ਤਹਿਤ ਪੈਰੋਲ ਦੇ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਡੇਰਾ ਮੁਖੀ ਜਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ।



News Source link

- Advertisement -

More articles

- Advertisement -

Latest article