ਬੰਗਲੁਰੂ, 30 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਅਤੇ ਕੁਝ ਹੋਰਾਂ ਖ਼ਿਲਾਫ਼ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਲੋਕਆਯੁਕਤ ਦੀ ਐਫਆਈਆਰ ਦਾ ਨੋਟਿਸ ਲੈਂਦਿਆਂ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਧਾਰਮੱਈਆ, ਉਸ ਦੀ ਪਤਨੀ ਤੇ ਰਿਸ਼ਤੇਦਾਰਾਂ ਨੂੰ ਬਾਜ਼ਾਰੀ ਮੁੱਲ ਤੋਂ ਸਸਤੇ ਭਾਅ ਜ਼ਮੀਨਾਂ ਦਿੱਤੀਆਂ ਗਈਆਂ ਸਨ ਤੇ ਇਹ ਜ਼ਮੀਨਾਂ ਨਿਯਮਾਂ ਦਾ ਉਲੰਘਣ ਕਰ ਕੇ ਮੁਹੱਈਆ ਕਰਵਾਈਆਂ ਗਈਆਂ ਸਨ।