ਮੁਜ਼ੱਫਰਪੁਰ (ਬਿਹਾਰ), 30 ਸਤੰਬਰ
ਇੱਥੋਂ ਦੀ ਇਕ ਅਦਾਲਤ ਵਿਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਵਿਚ ਉਨ੍ਹਾਂ ਨੇ ਸੂਬੇ ਵਿੱਚ ਜਬਰ-ਜਨਾਹ ਦੀਆਂ ਘਟਨਾਵਾਂ ਉਜਾਗਰ ਕੀਤੀਆਂ ਸਨ। ਇਹ ਪਟੀਸ਼ਨ ਸਥਾਨਕ ਵਕੀਲ ਸੁਧੀਰ ਕੁਮਾਰ ਓਝਾ ਵੱਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੁਜ਼ੱਫਰਪੁਰ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਜਿਸ ਨੇ ਸਾਬਕਾ ਮੁੱਖ ਮੰਤਰੀ ਵੱਲੋਂ ਐਕਸ ’ਤੇ ਪਾਈ ਪੋਸਟ ਦਾ ਹਵਾਲਾ ਦਿੱਤਾ ਸੀ। ਇਸ ਪੋਸਟ ਵਿਚ ਕਿਹਾ ਗਿਆ ਸੀ ਕਿ ਬਿਹਾਰ ਵਿਚ ਅਮਨ ਕਾਨੂੰਨ ਦੀ ਸਥਿਤੀ ਨਾਂਹ ਦੇ ਬਰਾਬਰ ਹੈ ਤੇ ਉਨ੍ਹਾਂ ਬਿਹਾਰ ਦੀ ਤੁਲਨਾ ਜਬਰ-ਜਨਾਹ ਨਾਲ ਕੀਤੀ ਸੀ। ਸ੍ਰੀ ਝਾਅ ਨੇ ਕਿਹਾ ਕਿ ਇਸ ਪੋਸਟ ਨਾਲ ਬਿਹਾਰ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਲਈ 24 ਅਕਤੂਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਪੀਟੀਆਈ