33.9 C
Patiāla
Sunday, October 6, 2024

ਜਲੰਧਰ: ਰਾਤ ਵੇਲੇ ਕੰਬਾਈਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ – Punjabi Tribune

Must read


ਪਾਲ ਸਿੰਘ ਨੌਲੀ

ਜਲੰਧਰ, 1 ਅਕਤੂਬਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਲਈ ਕੇਵਲ ਹਾਰਵੈਸਟਰ ਕੰਬਾਈਨਾਂ, ਜਿਨ੍ਹਾਂ ਕੋਲ ਬੀਆਈਐਸ ਸਰਟੀਫਿਕੇਟ ਹੋਵੇ, ਹੀ ਵਰਤੀਆਂ ਜਾਣ ਅਤੇ ਸੁਪਰ ਐਸਐਮਐਸ ਤੋਂ ਬਿਨਾਂ ਕੋਈ ਵੀ ਕੰਬਾਈਨ ਨਹੀਂ ਚਲਾਈ ਜਾਵੇਗੀ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ’ਚ ਝੋਨੇ ਦੀ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਦੋਵੇਂ ਹੁਕਮ 24 ਨਵੰਬਰ  ਤੱਕ ਲਾਗੂ ਰਹਿਣਗੇ।



News Source link

- Advertisement -

More articles

- Advertisement -

Latest article