ਨਵੀਂ ਦਿੱਲੀ, 30 ਸਤੰਬਰ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੀਆਂ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪ੍ਰਕਿਰਿਆ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਦੱਸਣਾ ਬਣਦਾ ਹੈ ਕਿ ਜੰਮੂ ਕਸ਼ਮੀਰ ਵਿਚ ਪਹਿਲੇ ਪੜਾਅ ਦੌਰਾਨ 61.38 ਫੀਸਦੀ ਅਤੇ ਦੂਜੇ ਪੜਾਅ ’ਚ 57.3% ਵੋਟਾਂ ਪਈਆਂ ਸਨ।