ਨਵੀਂ ਦਿੱਲੀ, 3 ਅਕਤੂਬਰ
ਇੱਥੋਂ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਅੱਜ ਜਗਦੀਸ਼ ਟਾਈਟਲਰ ਖਿਲਾਫ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਪੁਲ ਬੰਗਸ਼ ਗੁਰਦੁਆਰੇ ਦੇ ਬਾਹਰ ਦੰਗਿਆਂ ਵਿਚ ਕਈ ਸਿੱਖਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਸ਼ਿਕਾਇਤਕਰਤਾ ਵਲੋਂ ਬਿਆਨ ਦਰਜ ਕਰਵਾਏ ਜਾ ਰਹੇ ਹਨ। ਦੱਸਣਾ ਬਣਦਾ ਹੈ ਕਿ ਜਗਦੀਸ਼ ਟਾਈਟਲਰ ਖਿਲਾਫ 13 ਸਤੰਬਰ ਨੂੰ ਦੋਸ਼ ਆਇਦ ਕੀਤੇ ਗਏ ਸਨ।