16.8 C
Patiāla
Monday, November 17, 2025

ਪਰਾਲੀ ਪ੍ਰਬੰਧਨ ਲਈ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਦੀ ਸ਼ੁਰੂਆਤ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 3 ਅਕਤੂਬਰ

ਦਿੱਲੀ ਸਰਕਾਰ ਨੇ ਅੱਜ ਨਰੇਲਾ ਵਿਧਾਨ ਸਭਾ ਹਲਕੇ ਦੇ ਪਿੰਡ ਪੱਲਾ ਤੋਂ ਪਰਾਲੀ ਪ੍ਰਬੰਧਨ ਲਈ ਬਾਇਓ ਡੀ-ਕੰਪੋਜ਼ਰ ਮਿਸ਼ਰਣ ਦਾ ਛਿੜਕਾਅ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਗਾਲਿਆ ਜਾਵੇਗਾ। ਪਿੰਡ ਪੱਲਾ ਵਿੱਚ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਦਿੱਲੀ ਸਰਕਾਰ ਇਸ ਸਾਲ 5 ਹਜ਼ਾਰ ਏਕੜ ਤੋਂ ਵੱਧ ਖੇਤਾਂ ਵਿੱਚ ਬਾਇਓ ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕਰੇਗੀ। ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕਰਨ ਲਈ 11 ਟੀਮਾਂ ਦਾ ਕਾਇਮ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਦਿੱਲੀ ਦੇ ਸਾਰੇ ਬਾਸਮਤੀ ਅਤੇ ਗੈਰ-ਬਾਸਮਤੀ ਝੋਨੇ ਦੇ ਖੇਤਾਂ ਵਿੱਚ ਸਰਕਾਰ ਵੱਲੋਂ ਮੁਫਤ ਬਾਇਓ-ਡੀ-ਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ। ਇਸ ਲਈ ਹੁਣ ਤੱਕ 841 ਕਿਸਾਨਾਂ ਵੱਲੋਂ ਬਾਇਓ ਡੀ ਕੰਪੋਜ਼ਰ ਦਾ ਛਿੜਕਾਅ ਕਰਨ ਲਈ ਫਾਰਮ ਭਰੇ ਗਏ ਹਨ।

ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸਰਦੀਆਂ ਦੇ ਮੌਸਮ ’ਚ ਦਿੱਲੀ ’ਚ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ 21 ਨੁਕਾਤੀ ਕਾਰਜ ਯੋਜਨਾ ਤਿਆਰ ਕੀਤੀ ਹੈ। ਪ੍ਰਦੂਸ਼ਣ ਦੇ ਪੱਧਰ ਵਿੱਚ 34.6 ਫੀਸਦੀ ਦੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ 2016 ਵਿੱਚ ਪ੍ਰਦੂਸ਼ਣ ਦਾ ਪੱਧਰ ’ਤੇ 243 ਸੀ, ਜੋ 2023 ਵਿੱਚ ਘੱਟ ਕੇ 159 ਰਹਿ ਗਿਆ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਨੇ ਪਰਾਲੀ ਨੂੰ ਗਲਾਉਣ ਲਈ ਖੇਤਾਂ ’ਚ ਬਾਇਓ ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਸ਼ੁਰੂ ਕਰ ਦਿੱਤਾ ਹੈ। ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹੀ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਿੱਲੀ ਵਿੱਚ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪਿਛਲੇ ਸਾਲ ਬਾਇਓ ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕੀਤਾ ਗਿਆ ਸੀ। ਜਿਸ ਦੇ ਬਹੁਤ ਹੀ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਇਸ ਕਾਰਨ ਪਰਾਲੀ ਗਲ ਗਈ ਅਤੇ ਖੇਤ ਦੀ ਉਪਜਾਊ ਸ਼ਕਤੀ ਵੀ ਵਧ ਗਈ। ਕਿਸਾਨਾਂ ਨੂੰ ਦਰਪੇਸ਼ ਇੱਕ ਹੋਰ ਸਮੱਸਿਆ ਇਹ ਹੈ ਕਿ ਝੋਨੇ ਦੀ ਫ਼ਸਲ ਦੀ ਕਟਾਈ ਅਤੇ ਕਣਕ ਦੀ ਬਿਜਾਈ ਵਿਚਕਾਰ ਸਮਾਂ ਘੱਟ ਹੁੰਦਾ ਹੈ। ਇਸ ਲਈ ਸਰਕਾਰ ਨੇ ਇਹ ਕੰਮ ਸਮੇਂ ਸਿਰ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਸਮੁੱਚੀ ਕਵਾਇਦ ਵਿੱਚ ਕੋਈ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਵਧੀਆ ਨਤੀਜੇ ਮਿਲ ਸਕਣ।



News Source link

- Advertisement -

More articles

- Advertisement -

Latest article