30.3 C
Patiāla
Thursday, June 19, 2025

ਸਫ਼ਾਈ ਸੇਵਕ ਯੂਨੀਅਨ ਵੱਲੋਂ ਝੰਡਾ ਮਾਰਚ

Must read


ਕੁਲਦੀਪ ਸਿੰਘ

ਚੰਡੀਗੜ੍ਹ, 3 ਅਕਤੂਬਰ

ਚੰਡੀਗੜ੍ਹ ਨਗਰ ਨਿਗਮ ਅਧਿਕਾਰੀਆਂ ਦੀ ਵਾਅਦਾਖਿਲਾਫ਼ੀ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਜਨ ਸੁਵਿਧਾ ਸ਼ੌਚਾਲਯ ਸਫ਼ਾਈ ਸੇਵਕ ਯੂਨੀਅਨ ਦੇ ਬੈਨਰ ਹੇਠ ਭੁੱਖ ਹੜਤਾਲ ’ਤੇ ਬੈਠੇ ਕਾਮਿਆਂ ਨੇ ਅੱਜ ਝੰਡਾ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਨਿਗਮ ਦਫ਼ਤਰ ਤੋਂ ਲੈ ਕੇ ਸ਼ਿਵਾਲਿਕ ਹੋਟਲ ਤੱਕ ਝੰਡਾ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਏਐੱਮਯੂ ਰੱਦ ਕਰਕੇ ਕਾਮਿਆਂ ਦੀਆਂ ਤਨਖਾਹਾਂ ਵਿੱਚ ਡੀਸੀ ਰੇਟ ਲਾਗੂ ਕਰਨ ਦੀ ਮੰਗ ਕੀਤੀ ਅਤੇ ਨਿਗਮ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਆਏ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਵਰਕਰਜ਼ ਯੂਟੀ ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ ਅਤੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਬੈਨੀਵਾਲ, ਉਪ ਪ੍ਰਧਾਨ ਯਸ਼ਪਾਲ ਰਾਣਾ ਅਤੇ ਮਹਿੰਦਰ ਢਿੱਲੋਂ ਨੇ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਚਾਰ ਮਹੀਨੇ ਦੀਆਂ ਪੈਂਡਿੰਗ ਤਨਖਾਹਾਂ ਅਤੇ ਬੋਨਸ ਰਿਲੀਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਵਾਅਦੇ ਮੁਤਾਬਕ ਏਐੱਮਯੂ ਦੇ ਤਹਿਤ ਕੰਮ ਕਰ ਰਹੇ ਵਰਕਰਾਂ ਨੂੰ ਤਨਖਾਹਾਂ ਵਿੱਚ ਡੀਸੀ ਰੇਟ ਲਾਗੂ ਕੀਤਾ ਜਾਵੇੇ। ਨਿਗਮ ਦੇ ਜੁਆਇੰਟ ਕਮਿਸ਼ਨਰ ਜੀਐੱਸ ਸੋਢੀ ਨੇ ਯੂਨੀਅਨ ਆਗੂਆਂ ਤੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿੱਤਾ ਕਿ ਇਸ ਮੁੱਦੇ ਨੂੰ ਹਾਊਸ ਮੀਟਿੰਗ ਵਿੱਚ ਰੱਖਿਆ ਜਾਵੇਗਾ।

ਗਵਰਨਰ ਹਾਊਸ ਵੱਲ ਰੋਸ ਮਾਰਚ ਦੀ ਚਿਤਾਵਨੀ

ਯੂਨੀਅਨ ਆਗੂਆਂ ਨੇ ਫ਼ੈਸਲਾ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗਾ, ਜਿਸ ਦੇ ਚਲਦਿਆਂ 8 ਅਕਤੂਬਰ ਨੂੰ ਗਵਰਨਰ ਹਾਊਸ ਵੱਲ ਪੈਦਲ ਰੋਸ ਮਾਰਚ ਅਤੇ 10 ਅਕਤੂਬਰ ਨੂੰ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article