33.3 C
Patiāla
Thursday, June 19, 2025

ਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਲਈ ਇੰਚਾਰਜ ਲਾਏ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਅਕਤੂਬਰ

ਪੰਜਾਬ ਵਿੱਚ ਭਾਜਪਾ ਨੇ ਅਗਾਮੀ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਨੇ ਇਨ੍ਹਾਂ ਵਿਧਾਨ ਸਭਾ ਹਲਿਕਆਂ ਦੇ ਇੰਚਾਰਜ, ਸਹਿ-ਇੰਚਾਰਜ, 18 ਮੰਡਲਾਂ ਲਈ ਕੋਆਰਡੀਨੇਟਰ ਅਤੇ ਕੋ-ਕੋਆਰਡੀਨੇਟਰ ਲਗਾਏ ਹਨ। ਭਾਜਪਾ ਨੇ ਅਵਿਨਾਸ਼ ਰਾਏ ਖੰਨਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਇੰਚਾਰਜ ਤੇ ਦਿਆਲ ਸੋਢੀ ਨੂੰ ਸਹਿ-ਇੰਚਾਰਜ ਲਗਾਇਆ ਗਿਆ ਹੈ। ਇਸ ਤਰ੍ਹਾਂ ਮਨੋਰੰਜਨ ਕਾਲੀਆ ਨੂੰ ਬਰਨਾਲਾ ਦਾ ਇੰਚਾਰਜ, ਜਗਮੋਹਨ ਸਿੰਘ ਰਾਜੂ ਨੂੰ ਸਹਿ-ਇੰਚਾਰਜ, ਸ਼ਵੇਤ ਮਲਿਕ ਨੂੰ ਚੱਬੇਵਾਲ ਦਾ ਇੰਚਾਰਜ ਤੇ ਪਰਮਿੰਦਰ ਬਰਾੜ ਨੂੰ ਸਹਿ-ਇੰਚਾਰਜ ਅਤੇ ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਦਾ ਇੰਚਾਰਜ ਅਤੇ ਰਾਕੇਸ਼ ਰਾਠੌਰ ਨੂੰ ਸਹਿ-ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੂੰ ਜ਼ਿਮਨੀ ਚੋਣਾਂ ਲਈ ਮੀਡੀਆ, ਸੋਸ਼ਲ ਮੀਡੀਆ, ਆਈਟੀ ਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਦਾ ਇੰਚਾਰਜ ਲਗਾਇਆ ਗਿਆ ਹੈ।



News Source link

- Advertisement -

More articles

- Advertisement -

Latest article