19.9 C
Patiāla
Wednesday, November 6, 2024

ਰੱਬ ‘ਆਪ’ ਦੇ ਨਾਲ, ਘਬਰਾਉਣ ਦੀ ਲੋੜ ਨਹੀਂ: ਕੇਜਰੀਵਾਲ

Must read


ਨਵੀਂ ਦਿੱਲੀ, 7 ਅਕਤੂਬਰ

ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਜੁੜੇ ਕਈ ਟਿਕਾਣਿਆਂ ’ਤੇ ਈਡੀ ਦੇ ਪਹੁੰਚਣ ਤੋਂ ਬਾਅਦ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਰੱਬ ਆਮ ਆਦਮੀ ਪਾਰਟੀ ਦੇ ਨਾਲ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕਿਸੇ ਨੇ ਕੁੱਝ ਗਲਤ ਨਹੀਂ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਭ੍ਰਿਸ਼ਟਾਚਾਰ ਦੀ ਜਾਂਚ ਦੇ ਨਾਂ ’ਤੇ ਏਜੰਸੀਆਂ ਰਾਹੀਂ ਪਾਰਟੀ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀਆਂ ਨੇ ਪਹਿਲਾਂ ਉਸਨੂੰ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਇੱਕ ਪਾਰਟੀ ਦੇ ਮਗਰ ਲੱਗੇ ਹੋਏ ਹਨ ਅਤੇ ਪਾਰਟੀ ਅਤੇ ਇਸਦੇ ਨੇਤਾਵਾਂ ਨੂੰ ਖ਼ਤਮ ਕਰਨ ਲਈ ਸਾਰੇ ਸਰੋਤ ਅਤੇ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਹਨ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਅਰੋੜਾ ਅਤੇ ਹੋਰਾਂ ਖ਼ਿਲਾਫ਼ ਜ਼ਮੀਨੀ ਧੋਖਾਧੜੀ ਦੇ ਕੇਸ ਦੇ ਸਬੰਧ ਵਿੱਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਵਿੱਚ ਕਈ ਥਾਵਾਂ ਦੀ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ (ਪੰਜਾਬ) ਅਤੇ ਗੁਰੂਗ੍ਰਾਮ (ਹਰਿਆਣਾ) ਵਿਖੇ 61 ਸਾਲਾ ਸੰਸਦ ਮੈਂਬਰ ਦੇ ਘਰ ਸਮੇਤ ਲਗਭਗ 16-17 ਥਾਵਾਂ ਦੀ ਤਲਾਸ਼ੀ ਲਈ ਗਈ ਹੈ। ਪੀਟੀਆਈ



News Source link

- Advertisement -

More articles

- Advertisement -

Latest article