35 C
Patiāla
Monday, July 14, 2025

ਭੁਪਿੰਦਰ ਸਿੰਘ ਹੁੱਡਾ ਗੜ੍ਹੀ ਸਾਂਪਲਾ ਤੋਂ 71,465 ਵੋਟਾਂ ਨਾਲ ਜਿੱਤੇ – Punjabi Tribune

Must read


ਰੋਹਤਕ, 8 ਅਕਤੂਬਰ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਗੜ੍ਹੀ ਸਾਂਪਲਾ ਤੋਂ 71,465 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ। ਚੋਣ ਕਮਿਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਗੜ੍ਹੀ ਸਾਂਪਲਾ ਕਿਲੋਈ ਹਲਕੇ ਤੋਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਮੰਜੂ ਨੂੰ ਹਰਾਇਆ। ਇਸ ਤੋਂ ਇਲਾਵਾ ਕਾਂਗਰਸ ਆਗੂ ਆਦਿੱਤਿਆ ਸੂਰਜੇਵਾਲਾ ਨੇ ਵੀ ਕੈਥਲ ਵਿਧਾਨ ਸਭਾ ਸੀਟ 8124 ਵੋਟਾਂ ਨਾਲ ਜਿੱਤੀ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨ ਸਭਾ ਵਿੱਚ ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘ਮੈਂ ਤੀਸਰੀ ਵਾਰ ਭਾਜਪਾ ਦੇ ਕੰਮਾਂ ’ਤੇ ਮੋਹਰ ਲਗਾਉਣ ਲਈ ਹਰਿਆਣਾ ਦੇ 2.80 ਕਰੋੜ ਲੋਕਾਂ ਦਾ ਧੰਨਵਾਦ ਕਰਦਾ ਹਾਂ। ਇਹ ਸਭ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਦੌਲਤ ਹੀ ਸੰਭਵ ਹੋਇਆ ਹੈ।



News Source link

- Advertisement -

More articles

- Advertisement -

Latest article