29.3 C
Patiāla
Thursday, June 19, 2025

ਪਟਿਆਲਾ: ਮੰਡੀਆਂ ’ਚੋਂ 47,797 ਟਨ ਝੋਨੇ ਦੀ ਖ਼ਰੀਦ ਦਾ ਦਾਅਵਾ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 10 ਅਕਤੂਬਰ

ਪਟਿਆਲਾ ਜ਼ਿਲ੍ਹੇ ਵਿੱਚ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਵਧੀਆਂ ਸਰਗਰਮੀਆਂ ਦੀ ਤਰ੍ਹਾਂ ਹੀ ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਵੀ ਜ਼ੋਰ ਫੜਨ ਲੱਗਾ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57,480 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਇਸ ਵਿੱਚੋਂ 47,797 ਟਨ ਝੋਨੇ ਦੀ ਖਰੀਦ ਕਰਨ ਦਾ ਦਾਅਵਾ ਵੀ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 108 ਖਰੀਦ ਕੇਂਦਰਾਂ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 81 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਜਿਸ ਦੌਰਾਨ ਮੰਡੀਆਂ ’ਚ ਪੁੱਜੇ 57480 ਟਨ ਝੋਨੇ ਵਿਚੋਂ ਪਨਗਰੇਨ ਵੱਲੋਂ 18694 ਟਨ, ਮਾਰਕਫੈੱਡ ਵੱਲੋਂ 12598 ਟਨ, ਪਨਸਪ ਵੱਲੋਂ 11184 ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 5321 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਵਪਾਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਹੋਣ ਦਾ ਦਾਅਵਾ ਕੀਤਾ ਹੈ।

ਡੀਸੀ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।



News Source link

- Advertisement -

More articles

- Advertisement -

Latest article