29.3 C
Patiāla
Thursday, June 19, 2025

ਚਮਕੌਰ ਸਾਹਿਬ ਦੀ ਧਰਤੀ ਤੋਂ ਸਿੱਖਾਂ ਨੂੰ ਜ਼ੁਲਮ ਤੇ ਜਬਰ ਵਿਰੁੱਧ ਲੜਨ ਦੀ ਪ੍ਰੇਰਨਾ ਮਿਲਦੀ ਹੈ: ਗਿਆਨੀ ਸੁਲਤਾਨ ਸਿੰਘ – Punjabi Tribune

Must read


ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 12 ਅਕਤੂਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਹਿਰੇ ਦੇ ਦਿਹਾੜੇ ’ਤੇ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰੇ ਖਾਲਸਾ ਵਿੱਚ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸ਼ਮੂਲੀਅਤ ਕੀਤੀ, ਉੱਥੇ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੰਗਤ ਸਿੰਘ ਦੀਵਾਨ ਹਾਲ ਵਿੱਚ ਸਜਾਏ ਧਾਰਮਿਕ ਦੀਵਾਨ ਵਿੱਚ ਰਾਗੀ ਢਾਡੀ, ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਵਲੋਂ ਸੰਗਤ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਦਸਹਿਰੇ ਦੇ ਦਿਹਾੜੇ ’ਤੇ ਖਾਲਸਾ ਦਰਬਾਰ ਕਰਨ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਧਰਤੀ ਤੋਂ ਸਿੱਖਾਂ ਨੂੰ ਜ਼ੁਲਮ ਤੇ ਜਬਰ ਵਿਰੁੱਧ ਲੜਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦਸਮ ਪਿਤਾ ਨੇ ਚਮਕੌਰ ਦੀ ਕੱਚੀ ਗੜੀ ਵਿੱਚੋਂ 40 ਸਿੰਘਾਂ ਨਾਲ 10 ਲੱਖ ਤੋਂ ਵੱਧ ਮੁਗਲ ਫੌਜ ਨਾਲ ਟਾਕਰਾ ਕਰਕੇ ਆਪਣੇ ਸਾਹਿਬਜ਼ਾਦਿਆਂ ਅਤੇ ਤਿੰਨ ਪਿਆਰਿਆਂ ਸਮੇਤ 40 ਸਿੰਘਾਂ ਦੀ ਸ਼ਹਾਦਤ ਦੇ ਕੇ ਜ਼ੁਲਮ ਕਰ ਰਹੀ ਮੁਗਲ ਸਰਕਾਰ ਨੂੰ ਇਹ ਸਪਸ਼ਟ ਸੁਨੇਹਾ ਦਿੱਤਾ ਕਿ ਸਿੱਖ ਪੰਥ ਕਿਸੇ ਵੀ ਹਕੂਮਤ ਦਾ ਜਬਰ ਅਤੇ ਜ਼ੁਲਮ ਬਰਦਾਸ਼ਤ ਨਹੀਂ ਕਰੇਗਾ ਅਤੇ ਜਦੋਂ ਵੀ ਕੋਈ ਹਕੂਮਤ ਕਿਸੇ ਵੀ ਬੇਦੋਸ਼ੇ ਵਿਅਕਤੀ ਵਿਰੁੱਧ ਜ਼ੁਲਮ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਖਾਲਸਾ ਪੰਥ ਹਮੇਸ਼ਾ ਉਸ ਦਾ ਡਟ ਕੇ ਮੁਕਾਬਲਾ ਕਰੇਗਾ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅੰਮ੍ਰਿਤ ਛਕਣ ਤੇ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਅਪੀਲ ਕੀਤੀ।



News Source link

- Advertisement -

More articles

- Advertisement -

Latest article