ਮੁੰਬਈ, 12 ਅਕਤੂਬਰ
ਮੁੰਬਈ ਦੇ ਬਾਂਦਰਾ ਪੂਰਬੀ ਇਲਾਕੇ ’ਚ ਅੱਜ ਸ਼ਾਮ ਇੱਕ ਅਣਪਛਾਤੇ ਵਿਅਕਤੀ ਨੇ ਅਜੀਤ ਪਵਾਰ ਦੇ ਅਗਵਾਈ ਵਾਲੇ ਐੱਨਸੀਪੀ ਧੜੇ ਦੇ ਆਗੂ ਬਾਬਾ ਸਿੱਦੀਕੀ ਨੂੰ ਗੋਲੀਆਂ ਮਾਰੀਆਂ ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨੂੰ ਵਾਰਦਾਤ ਮਗਰੋਂ ਨੇੜਲੇ ਲੀਲਾਵਤੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਐੱਨਸੀਪੀ ਆਗੂ ’ਤੇ ਗੋਲੀਬਾਰੀ ਦੀ ਇਹ ਘਟਨਾ ਨਿਰਮਲ ਨਗਰ ’ਚ ਕੋਲਗੇਟ ਗਰਾਊਂਡ ਨੇੜੇ ਉਸ ਦੇ ਵਿਧਾਇਕ ਬੇਟੇ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਸਾਹਮਣੇ ਵਾਪਰੀ। ਉਨ੍ਹਾਂ ਦੱਸਿਆ ਕਿ ਵਾਰਦਾਤ ਦੌਰਾਨ ਦੋ ਤੋਂ ਤਿੰਨ ਗੋਲੀਆਂ ਚਲਾਈਆਂ ਗਈਆਂ। ਪੁਲੀਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਿੱਦੀਕੀ ਹਾਲ ਹੀ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ਕੇ ਐੱਨਸੀਪੀ ’ਚ ਸ਼ਾਮਲ ਹੋਏ ਸਨ। -ਪੀਟੀਆਈ