16.8 C
Patiāla
Tuesday, November 18, 2025

ਟਰੰਪ ਦੀ ਅਮਰੀਕੀ ਫੌਜਾਂ ਨੂੰ ਵਿਦੇਸ਼ਾਂ ਤੋਂ ਬੁਲਾ ਕੇ ਦੇਸ਼ ’ਚ ਤਾਇਨਾਤ ਕਰਨ ਦੀ ਯੋਜਨਾ

Must read


ਵਾਸ਼ਿੰਗਟਨ, 13 ਅਕਤੂਬਰ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਦੀ ਯੋਜਨਾ ਹੈ ਕਿ ਜੇ ਉਹ ਇਸ ਸਾਲ ਨਵੰਬਰ ਵਿੱਚ ਰਾਸ਼ਟਰਪਤੀ ਚੋਣ ਜਿੱਤ ਜਾਂਦੇ ਹਨ ਤਾਂ ਯੂਰਪ ਤੇ ਪੱਛਮੀ ਏਸ਼ੀਆ ਵਿੱਚ ਜਾਰੀ ਯੁੱਧ ਦੇ ਬਾਵਜੂਦ ਅਮਰੀਕੀ ਫੌਜਾਂ ਨੂੰ ਵਿਦੇਸ਼ਾਂ ਤੋਂ ਬੁਲਾ ਕੇ ਦੇਸ਼ ਦੀਆਂ ਸਰਹੱਦਾਂ ’ਤੇ ਤਾਇਨਾਤ ਕੀਤਾ ਜਾਵੇਗਾ।

ਟਰੰਪ ਨੇ ਵਿਦੇਸ਼ਾਂ ਤੋਂ ਹਜ਼ਾਰਾਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਅਤੇ ਉਨ੍ਹਾਂ ਨੂੰ ਮੈਕਸਿਕੋ ਨਾਲ ਲੱਗਦੀ ਅਮਰੀਕੀ ਸਰਹੱਦ ’ਤੇ ਤਾਇਨਾਤ ਕਰਨ ਦਾ ਅਹਿਦ ਲਿਆ ਹੈ। ਸਾਬਕਾ ਰਾਸ਼ਟਰਪਤੀ ਨੇ ਉਨ੍ਹਾਂ ਫੌਜੀ ਅਧਿਕਾਰੀਆਂ ਨੂੰ ਹਟਾਉਣ ਦੀ ਵੀ ਗੱਲ ਕੀਤੀ ਹੈ ਜੋ ਵਿਚਾਰਕ ਤੌਰ ’ਤੇ ਉਨ੍ਹਾਂ ਦੇ ਵਿਰੋਧੀ ਹਨ। ਟਰੰਪ ਦਾ ਨਜ਼ਰੀਆ ਅਮਰੀਕੀ ਸਮਾਜ ਵਿਚ ਫੌਜ ਦੀ ਭੂਮਿਕਾ ਵਿੱਚ ਸ਼ਾਇਦ ਨਾਟਕੀ ਬਦਲਾਅ ਦੀ ਗੱਲ ਕਰਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਖ਼ਿਲਾਫ਼ ਟਰੰਪ ਦਾ ਚੋਣ ਪ੍ਰਚਾਰ ਆਪਣੇ ਆਖ਼ਰੀ ਪੜਾਅ ਵਿੱਚ ਹੈ। ਅਜਿਹੇ ਵਿੱਚ ਉਹ ਉਨ੍ਹਾਂ ਪਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕਰ ਰਹੇ ਹਨ ਜਿਨ੍ਹਾਂ ਕੋਲ ਸਥਾਈ ਕਾਨੂੰਨੀ ਦਰਜਾ ਨਹੀਂ ਹੈ। ਟਰੰਪ ਤੇ ਉਨ੍ਹਾਂ ਦੇ ਸਲਾਹਕਾਰ ਫੌਜ ਦੀਆਂ ਪਹਿਲਾਂ ਅਤੇ ਵਸੀਲਿਆਂ ਨੂੰ ਅਜਿਹੇ ਸਮੇਂ ਬਦਲਣ ਦੀ ਯੋਜਨਾ ਬਣਾ ਰਹੇ ਹਨ ਜਦੋਂ ਯੂਰਪ ਤੇ ਪੱਛਮੀ ਏਸ਼ੀਆ ਵਿੱਚ ਜੰਗ ਚੱਲ ਰਹੀ ਹੈ। ਟਰੰਪ ਦੇ ਮੈਨੀਫੈਸਟੋ ਵਿੱਚ ਸਭ ਤੋਂ ਵੱਧ ਪਹਿਲ ਇਸ ਸਮੇਂ ਵਿਦੇਸ਼ਾਂ ਵਿੱਚ ਤਾਇਨਾਤ ਹਜ਼ਾਰਾਂ ਫੌਜੀਆਂ ਨੂੰ ਅਮਰੀਕਾ-ਮੈਕਸਿਕੋ ਸਰਹੱਦ ’ਤੇ ਤਾਇਨਾਤ ਕਰਨਾ ਹੈ। ਟਰੰਪ ਨੇ ਕਿਹਾ ਕਿ ਉਹ ਲੱਖਾਂ ਪਰਵਾਸੀਆਂ ਨੂੰ ਕੱਢਣ ਲਈ ‘ਨੈਸ਼ਨਲ ਗਾਰਡ’ ਅਤੇ ਸ਼ਾਇਦ ਫੌਜ ਦੀ ਵਰਤੋਂ ਕਰਨਗੇ। -ਏਪੀ



News Source link

- Advertisement -

More articles

- Advertisement -

Latest article