29.3 C
Patiāla
Thursday, June 19, 2025

ਘਰ ’ਚੋਂ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ – Punjabi Tribune

Must read


ਹਰਜੀਤ ਪਰਮਾਰ

ਬਟਾਲਾ, 14 ਅਕਤੂਬਰ

ਇੱਥੋਂ ਦੇ ਮੁਹੱਲਾ ਮਜਮਾਂ ਦੀ ਦਾਦਿਆਂ ਵਾਲੀ ਗਲੀ ਦੇ ਇੱਕ ਘਰ ਵਿੱਚੋਂ 27 ਸਾਲਾ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ ਹੈ। ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਮਿਲੇ ਹਨ। ਮ੍ਰਿਤਕ ਨੌਜਵਾਨ ਬੇਰੁਜ਼ਗਾਰ ਸੀ ਅਤੇ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਉਰਫ਼ ਸੰਨੀ ਵਾਸੀ ਮਜਮਾਂ ਮੁਹੱਲਾ ਬਟਾਲਾ ਵਜੋਂ ਹੋਈ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਵਿਨੋਦ ਕੁਮਾਰ ਦੇ ਮਾਤਾ-ਪਿਤਾ ਦੀ ਕੁੱਝ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਇਸ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ। ਅੱਜ ਘਰ ਦੇ ਸਟੋਰ ਰੂਮ ਵਿੱਚੋਂ ਉਸ ਦੀ ਖੂਨ ਨਾਲ ਲੱਥ-ਪੱਥ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸਿਟੀ ਸੰਜੀਵ ਕੁਮਾਰ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਮਾਮਲਾ ਕਤਲ ਦਾ ਲਗਦਾ ਹੈ ਅਤੇ ਲਾਸ਼ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਮਾਮਲੇ ਦੀ ਤੈਅ ਤੱਕ ਪਹੁੰਚ ਕੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।



News Source link

- Advertisement -

More articles

- Advertisement -

Latest article