29.3 C
Patiāla
Thursday, June 19, 2025

ਜੰਮੂ ਕਸ਼ਮੀਰ: ਉਮਰ ਅਬਦੁੱਲ੍ਹਾ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਖੜਗੇ, ਰਾਹੁਲ ਗਾਂਧੀ ਤੇ ਪ੍ਰਿਯੰਕਾ

Must read


ਸ੍ਰੀਨਗਰ, 15 ਅਕਤੂਬਰ

ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਸਾਲ 2019 ’ਚ ਰੱਦ ਹੋਣ ਮਗਰੋਂ ਪਹਿਲੀ ਵਾਰ ਹੋਈਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਤੋਂ ਬਾਅਦ ਉਮਰ ਅਬਦੁੱਲ੍ਹਾ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 16 ਅਕਤੂਬਰ ਨੂੰ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ’ਚ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀਆਂ ਨੂੰ ਉਪ ਰਾਜਪਾਲ ਮਨੋਜ ਸਿਨਹਾ ਸਵੇਰੇ 11.30 ਵਜੇ ਅਹੁਦੇ ਦਾ ਹਲਫ ਦਿਵਾਉਣਗੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ ਸਮਾਗਮ ’ਚ ਸ਼ਾਮਲ ਹੋਣਗੇ।



News Source link

- Advertisement -

More articles

- Advertisement -

Latest article