ਖੇਤਰੀ ਪ੍ਰਤੀਨਿਧ
ਪਟਿਆਲਾ, 17 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਦਿੱਤੇ ਗਏ ਸੱਦੇ ’ਤੇ ਯੂਨੀਅਨ ਦੀ ਜ਼ਿਲ੍ਹਾ ਇਕਾਈ ਪਟਿਆਲਾ ਨੇ ਅੱਜ ਜ਼ਿਲ੍ਹੇ ਅੰਦਰ ਦੋ ਟੌਲ ਪਲਾਜ਼ਿਆਂ ’ਤੇ ਜਾ ਕੇ ਇੱਥੋਂ ਦੀ ਲੰਘਣ ਵਾਲੇ ਵਾਹਨਾਂ ਨੂੰ ਪਰਚੀ ਮੁਕਤ ਲੰਘਾਇਆ। ਇਸ ਦੌਰਾਨ ਰਾਜਪੁਰਾ ਰੋਡ ਸਥਿਤ ਧਰੇੜੀ ਜੱਟਾਂ ਵਾਲੇ ਟੌਲ ਪਲਾਜ਼ੇ ’ਤੇ ਧਰਨੇ ਦੀ ਅਗਵਾਈ ਮਾਸਟਰ ਬਲਰਾਜ ਜੋਸ਼ੀ ਨੇ ਕੀਤੀ ਜਦਕਿ ਦੂਜੇ ਟੌਲ ਪਲਾਜ਼ੇ ’ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਦੀ ਅਗਵਾਈ ਹੇਠਾਂ ਕਿਸਾਨਾਂ ਨੇ ਟੌਲ ਪਲਾਜ਼ਾ ਪਰਚੀ ਮੁਕਤ ਕੀਤਾ।
News Source link
#ਉਗਰਹ #ਗਰਪ #ਨ #ਪਟਆਲ #ਜਲਹ #ਦ #ਟਲ #ਪਲਜਆ #ਨ #ਪਰਚ #ਮਕਤ #ਕਰਵਇਆ