ਨਵੀਂ ਦਿੱਲੀ, 20 ਅਕਤੂਬਰ
ਭਾਰਤ ਤੇ ਕੈਨੇਡਾ ਦਰਮਿਆਨ ਵਧਦੇ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਦੇ ਭਾਰਤ ਵਿਚਲੇ ਸਾਬਕਾ ਰਾਜਦੂਤ ਕੈਮਰੌਨ ਮੈੱਕੇ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਵਿਚ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਨਾਕਾਮ ਕੋਸ਼ਿਸ਼ ਤੇ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਇਕ ਹੀ ਸਾਜ਼ਿਸ਼ ਦਾ ਹਿੱਸਾ ਸੀ। ਅਗਸਤ ਵਿਚ ਭਾਰਤ ਛੱਡਣ ਵਾਲੇ ਕੈਮਰੌਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਅਮਰੀਕਾ ਤੇ ਕੈਨੇਡਾ ਵੱਖਰੇ ਵੱਖਰੇ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸੋਚਦਾ ਹੈ ਕਿ ਉਸ ਦੇ ਏਜੰਟ ਵਿਦੇਸ਼ੀ ਧਰਤੀ ’ਤੇ ਹਿੰਸਾ ਕਰ ਕੇ ਵਾਪਸ ਬਚ ਕੇ ਆ ਸਕਦੇ ਹਨ ਜੋ ਗਲਤ ਹੈ।
ਸੀਬੀਸੀ ਨਿਊਜ਼ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਕੈਮਰੌਨ ਮੈੱਕੇ ਨੇ ਕਿਹਾ ਕਿ ਇਹ ਭਾਰਤ ਦੀ ਸਭ ਤੋਂ ਵੱਡੀ ਰਣਨੀਤਕ ਗਲਤੀ ਸੀ। ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਕੈਨੇਡਾ ਦੀ ਧਰਤੀ ’ਤੇ ਸਿੱਖ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਓਟਵਾ ਦੇ ਦੋਸ਼ਾਂ ਤੋਂ ਬਾਅਦ ਨਵੀਂ ਦਿੱਲੀ ਨੇ ਕੈਨੇਡੀਅਨ ਚਾਰਜ ਡੀ’ਅਫੇਅਰਜ਼ ਸਟੀਵਰਟ ਵੀਲ੍ਹਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਸੀ ਤੇ ਇਹ ਕੈਨੇਡੀਅਨ ਡਿਪਲੋਮੈਟ ਸ਼ੁੱਕਰਵਾਰ ਸ਼ਾਮ ਨੂੰ ਨਵੀਂ ਦਿੱਲੀ ਛੱਡ ਗਏ ਸਨ। ਭਾਰਤ ਨੇ ਆਪਣੇ ਹਾਈ ਕਮਿਸ਼ਨਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਵੀ ਕੈਨੇਡਾ ਤੋਂ ਵਾਪਸ ਸੱਦ ਲਿਆ ਹੈ।
ਕੈਮਰੌਨ ਮੈੱਕੇ ਨੇ ਕਿਹਾ ਕਿ ਕੈਨੇਡਾ ਸਰਕਾਰ ਲਈ ਉਨ੍ਹਾਂ ਦੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ ਤੇ ਇਸ ਮਾਮਲੇ ਵਿਚ ਜਵਾਬਦੇਹੀ ਜ਼ਰੂਰੀ ਹੈ ਪਰ ਭਾਰਤ ਨੇ ਇਸ ਮਾਮਲੇ ਵਿਚ ਕੈਨੇਡਾ ਨਾਲ ਸਹਿਯੋਗ ਨਹੀਂ ਕੀਤਾ। ਪੀਟੀਆਈ
News Source link
#ਅਮਰਕ #ਚ #ਪਨ #ਦ #ਹਤਆ #ਦ #ਨਕਮ #ਸਜਸ਼ #ਤ #ਨਝਰ #ਦ #ਹਤਆ #ਇਕ #ਹ #ਸਜਸ਼ #ਦ #ਹਸ #ਕਮਰਨ #ਮਕ