29.3 C
Patiāla
Thursday, June 19, 2025

ਬਲਵਿੰਦਰ ਸਿੰਘ ਭੂੰਦੜ ਦੇ ਪਿੰਡੋਂ ਦਰਜਨਾਂ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ

Must read


ਬਲਜੀਤ ਸਿੰਘ

ਸਰਦੂਲਗੜ੍ਹ, 21 ਅਕਤੂਬਰ

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸਰਦੂਲਗੜ੍ਹ ’ਚ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਪਿੰਡ ਭੂੰਦੜ ਦੇ ਦਰਜਨਾਂ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ (Congress) ’ਚ ਸ਼ਾਮਲ ਹੋਣ ਦ‍ਾ ਐਲਾਨ ਕਰ ਦਿੱਤਾ।

ਪਿਛਲੇ 40 ਸਾਲਾਂ ਤੋਂ ਅਕਾਲੀ ਦਲ ’ਚ ਭੂੰਦੜ ਪਰਿਵਾਰ ਨਾਲ ਚਲੇ ਆ ਰਹੇ ਮੱਖਣ ਸਿੰਘ ਟੈਣੀ ਦੇ ਘਰ ਪਿੰਡ ਵਾਸੀਆਂ ਨੇ ਭਾਰੀ ਇਕੱਠ ਕਰ ਕੇ ਰਸਮੀ ਤੌਰ ’ਤੇ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ ਦੀ ਹਾਜ਼ਰੀ ’ਚ ਪਿੰਡ ਭੂੰਦੜ ਦੇ 70 ਤੋਂ ਜ਼ਿਆਦਾ ਪਰਿਵਾਰਾਂ ਨੇ ਕਾਂਗਰਸ ’ਚ ਸ਼ਾਮਲ ਹੋਣ ਦ‍ਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਾਂਗਰਸ ਪਾਰਟੀ ਲਈ ਕੰਮ ਕਰਨਗੇ।

ਕਾਂਗਰਸੀ ਆਗੂ ਮੋਫਰ ਨੇ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ‘ਜੀ ਆਇਆਂ’ ਕਹਿੰਦਿਆਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪਾਰਟੀ ’ਚ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਲੋਕਲ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।



News Source link

- Advertisement -

More articles

- Advertisement -

Latest article