29.3 C
Patiāla
Thursday, June 19, 2025

ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ; 750 ਰੁਪਏ ਦੇ ਵਾਧੇ ਨਾਲ 80,650 ’ਤੇ ਪੁੱਜਿਆ – Punjabi Tribune

Must read


ਨਵੀਂ ਦਿੱਲੀ, 21 ਅਕਤੂਬਰ

ਦੇਸ਼ ਭਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਅੱਜ 750 ਰੁਪਏ ਵਧ ਕੇ 80,650 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ ’ਤੇ ਪੁੱਜ ਗਿਆ ਹੈ ਜਦਕਿ ਚਾਂਦੀ 5,000 ਰੁਪਏ ਪ੍ਰਤੀ ਕਿਲੋ ਵੱਧ ਗਈ ਹੈ। ਬਾਜ਼ਾਰ ਮਾਹਰਾਂ ਮੁਤਾਬਕ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਦਾ ਕਾਰਨ ਉਦਯੋਗਿਕ ਮੰਗ ਅਤੇ ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਨੂੰ ਦੱਸਿਆ ਜਾ ਰਿਹਾ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਸ਼ੁੱਕਰਵਾਰ ਨੂੰ ਚਾਂਦੀ ਦੀ ਕੀਮਤ 94,500 ਰੁਪਏ ਪ੍ਰਤੀ ਕਿਲੋ ਸੀ ਜੋ ਅੱਜ ਪੰਜ ਹਜ਼ਾਰ ਰੁਪਏ ਵੱਧ ਕੇ 99,500 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਕੌਮੀ ਰਾਜਧਾਨੀ ਵਿੱਚ ਅੱਜ ਲਗਾਤਾਰ ਚੌਥੇ ਦਿਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਦਿਖਣ ਨੂੰ ਮਿਲੀ। ਜਾਣਕਾਰੀ ਅਨੁਸਾਰ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 750 ਰੁਪਏ ਚੜ੍ਹ ਕੇ 80,250 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਸ਼ੁੱਕਰਵਾਰ ਨੂੰ ਇਸ ਦੀ ਕੀਮਤ 79,500 ਰੁਪਏ ਪ੍ਰਤੀ 10 ਗ੍ਰਾਮ ਸੀ ਜਦੋਂਕਿ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਸ਼ੁੱਕਰਵਾਰ ਨੂੰ 79,900 ਰੁਪਏ ਪ੍ਰਤੀ 10 ਗ੍ਰਾਮ ਸੀ। ਸਰਾਫਾ ਕਾਰੋਬਾਰੀਆਂ ਨੇ ਕਿਹਾ ਕਿ ਗਹਿਣਿਆਂ ਦੀਆਂ ਕੀਮਤਾਂ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ’ਚ ਵਧੀ ਮੰਗ ਕਾਰਨ ਵੱਧ ਰਹੀਆਂ ਹਨ। ਪੀਟੀਆਈ

 



News Source link

- Advertisement -

More articles

- Advertisement -

Latest article