16.8 C
Patiāla
Tuesday, November 18, 2025

ਅਕਾਲ ਤਖ਼ਤ ਦਾ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਫ਼ੈਸਲਾ – Punjabi Tribune

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 28 ਅਕਤੂਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਅਹਿਮ ਮਤਾ ਪਾਸ ਕਰਦਿਆਂ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਾਮਲਿਆਂ ਦੇ ਸਰਲੀਕਰਨ ਲਈ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਇਸ ਫ਼ੈਸਲੇ ਨੂੰ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਸਰਕਾਰ ਤੋਂ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਉੱਤੇ ਰੋਕ ਲਾਉਣ ਅਤੇ ਕੈਨੇਡਾ ਵਿੱਚ ਸਿੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਉਥੇ ਵਸਦੇ ਸਿੱਖਾਂ ਅੰਦਰ ਅਸੁਰੱਖਿਆ ਦੀ ਭਾਵਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤ ਅਤੇ ਕੈਨੇਡਾ ਦੀ ਸਰਕਾਰ ਨੂੰ ਇੱਕ-ਦੂਜੇ ਦਾ ਸਹਿਯੋਗ ਕਰਕੇ ਸੱਚ ਸਾਹਮਣੇ ਲਿਆਉਣ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਯਤਨ ਕਰਨ ਲਈ ਵੀ ਅਪੀਲ ਕੀਤੀ ਗਈ। ਇਸ ਮੌਕੇ ਮਤੇ ਪਾਸ ਕਰਕੇ ਸਿੱਖਾਂ ਵਿਰੁੱਧ ਸੋਸ਼ਲ ਮੀਡੀਆ ਜ਼ਰੀਏ ਹੋ ਰਹੇ ਹਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖਾਂ ਵਿਰੁੱਧ ਹੁੰਦੇ ਨਫ਼ਰਤੀ ਪ੍ਰਚਾਰ ਨੂੰ ਹਰ ਪੱਧਰ ’ਤੇ ਰੋਕਣ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਸਰਲ ਕਰਨ, ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਤੇ ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ, ਫ਼ਿਲਮਾਂ, ਨਾਟਕਾਂ ਤੇ ਸੀਰੀਅਲਾਂ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਦਿਖਾਉਣ ਦੇ ਰੁਝਾਨ ਤੁਰੰਤ ਰੋਕਣ, ਸਿੱਖਾਂ ਪ੍ਰਤੀ ਨਕਾਰਾਤਮਕ ਪ੍ਰਦਰਸ਼ਨ ਰੋਕਣ ਲਈ ਫ਼ਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨੁਮਾਇੰਦਾ ਪੱਕੇ ਤੌਰ ’ਤੇ ਸ਼ਾਮਲ ਕਰਨ ਅਤੇ ਸਿੱਖ ਕੌਮ ਦੇ ਇਤਿਹਾਸਿਕ ਅਸਥਾਨਾਂ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।



News Source link

- Advertisement -

More articles

- Advertisement -

Latest article