ਸ੍ਰੀਨਗਰ, 1 ਨਵੰਬਰਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਅੱਜ ਸ਼ਾਮੀਂ ਅਤਿਵਾਦੀਆਂ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਕਸ਼ਮੀਰ ਦੇ ਜ਼ਿਲ੍ਹੇ ਦੇ ਮਾਗਮ ਦੇ ਮਜ਼ਹਾਮਾ ਇਲਾਕੇ ’ਚ ਅਤਿਵਾਦੀ ਹਮਲੇ ’ਚ ਸੂਫੀਆਨ ਤੇ ਉਸਮਾਨ ਨਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।  ਇਸ  ਦੌਰਾਨ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ.ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਹਿਸ਼ਤੀ ਹਮਲੇ ਵਿਚ ਗਈਆਂ ਜਾਨਾਂ ’ਤੇ ਦੁਖ ਜਤਾਇਆ ਹੈ। -ਪੀਟੀਆਈ