ਯੇਰੂਸ਼ਲਮ, 5 ਨਵੰਬਰ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੇਸ਼ ਦੇ ਰੱਖਿਆ ਮੰਤਰੀ ਯੋਆਵ ਗੈਲੇਂਟ ਨੂੰ ਮੰਗਲਵਾਰ ਨੂੰ ਅਚਾਨਕ ਬਰਖਾਸਤ ਕਰਨ ਦਾ ਐਲਾਨ ਕਰ ਦਿੱਤਾ। ਗਾਜ਼ਾ ਵਿੱਚ ਚੱਲ ਰਹੀ ਜੰਗ ਦੌਰਾਨ ਨੇਤਨਯਾਹੂ ਅਤੇ ਗੈਲੇਂਟ ਵਿੱਚ ਕਈ ਵਾਰ ਮਤਭੇਦ ਉਭਰੇ ਹਨ। ਹਾਲਾਂਕਿ, ਨੇਤਨਯਾਹੂ ਉਨ੍ਹਾਂ ਨੂੰ ਬਰਖਾਸਤ ਕਰਨ ਤੋਂ ਗੁਰੇਜ਼ ਕਰਦੇ ਰਹੇ। ਨੇਤਨਯਾਹੂ ਨੇ ਪਿਛਲੇ ਸਾਲ ਮਾਰਚ ਵਿੱਚ ਜਦੋਂ ਗੈਲੇਂਟ ਨੂੰ ਬਰਖ਼ਾਸਤ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਉਨ੍ਹਾਂ ਦੇ ਇਸ ਕਦਮ ਖਿਲਾਫ਼ ਦੇਸ਼ ਵਿੱਚ ਪ੍ਰਦਰਸ਼ਨ ਹੋਏ ਸਨ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਮੰਗਲਵਾਰ ਦੇਰ ਰਾਤ ਆਪਣੇ ਇਸ ਫੈਸਲੇ ਦਾ ਐਲਾਨ ਕੀਤਾ। -ਏਪੀ