ਮਖਾਣਾ ਇੱਕ ਬਹੁਤ ਹੀ ਸਿਹਤਮੰਦ ਸੁਪਰਫੂਡ ਹੈ। ਮਖਾਣੇ ਵਿੱਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਐਂਟੀਆਕਸੀਡੈਂਟ ਆਦਿ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ।
ਮਖਾਣੇ ਤੁਹਾਡੇ ਦਿਲ ਲਈ ਵੀ ਚੰਗੇ ਹਨ, ਕਿਉਂਕਿ ਇਨ੍ਹਾਂ ਵਿੱਚ ਸੋਡੀਅਮ ਘੱਟ ਅਤੇ ਪੋਟਾਸ਼ੀਅਮ ਜ਼ਿਆਦਾ ਹੁੰਦਾ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਹੀਂ ਹੁੰਦੀ ਹੈ।
ਮਖਾਣੇ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਫਾਈਬਰ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। ਪੇਟ ਦੀ ਸਿਹਤ ਠੀਕ ਰਹਿੰਦੀ ਹੈ। ਪਾਚਨ ਪ੍ਰਣਾਲੀ ਨੂੰ ਸੁਧਾਰਦਾ ਹੈ। ਇਸ ‘ਚ ਓਮੇਗਾ-3 ਫੈਟੀ ਐਸਿਡ ਵੀ ਕਾਫ਼ੀ ਮਾਤਰਾ ‘ਚ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਦਾ ਹੈ।
ਜੇਕਰ ਮਖਾਣੇ ਦੇ ਪੋਸ਼ਕ ਤੱਤਾਂ ਦੀ ਗੱਲ ਕਰੀਏ ਤਾਂ ਇਸ ਵਿੱਚ 20 ਫੀਸਦੀ ਫਾਈਬਰ ਅਤੇ ਲਗਭਗ 12 ਗ੍ਰਾਮ ਪ੍ਰੋਟੀਨ ਹੁੰਦਾ ਹੈ। ਇਸ ਤੋਂ ਇਲਾਵਾ ਜੇਕਰ ਖਣਿਜਾਂ ਦੀ ਗੱਲ ਕਰੀਏ ਤਾਂ ਇਸ ਵਿੱਚ 10 ਫੀਸਦੀ ਵਿਟਾਮਿਨ ਬੀ, 10 ਫੀਸਦੀ ਫਾਸਫੋਰਸ, 15 ਫੀਸਦੀ ਮੈਗਨੀਸ਼ੀਅਮ, 5 ਫੀਸਦੀ ਆਇਰਨ ਅਤੇ 12 ਫੀਸਦੀ ਪੋਟਾਸ਼ੀਅਮ ਹੁੰਦਾ ਹੈ।
ਮਖਾਣੇ ‘ਚ ਮੌਜੂਦ ਫਾਈਬਰ ਅਤੇ ਪ੍ਰੋਟੀਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਇਸ ਲਈ ਲੋਕ ਜਦੋਂ ਭਾਰ ਘਟਾਉਂਦੇ ਨੇ ਤਾਂ ਇਸ ਦਾ ਸੇਵਨ ਉਨ੍ਹਾਂ ਦੀ ਮਦਦ ਕਰਦਾ ਹੈ।
ਸ਼ੂਗਰ ਨੂੰ ਕੰਟਰੋਲ ਕਰਨ ‘ਚ ਫਾਇਦੇਮੰਦ ਹੁੰਦੇ ਹਨ। ਇਸ ‘ਚ ਵਿਟਾਮਿਨ ‘ਬੀ’ ਅਤੇ ਵਿਟਾਮਿਨ ‘ਈ’ ਵੀ ਪਾਇਆ ਜਾਂਦਾ ਹੈ, ਜੋ ਚਮੜੀ ਅਤੇ ਵਾਲਾਂ ਲਈ ਚੰਗਾ ਹੁੰਦਾ ਹੈ।
ਜ਼ਿਆਦਾਤਰ ਲੋਕ ਸਵੇਰੇ ਅਤੇ ਸ਼ਾਮ ਨੂੰ ਸਨੈਕਸ ਦੇ ਤੌਰ ‘ਤੇ ਇਸ ਦਾ ਸੇਵਨ ਕਰਦੇ ਹਨ। ਇਹ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਅਤੇ ਇਹ ਐਂਟੀ-ਏਜਿੰਗ ਪ੍ਰਭਾਵ ਵੀ ਰੱਖਦਾ ਹੈ।
Published at : 06 Nov 2024 09:30 PM (IST)