ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 12 ਨਵੰਬਰ
ਪੰਜਾਬ ਵਿਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਚਲਿਦਆਂ ਕਾਂਗਰਸੀ ਆਗੂ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਹਾਂ ਆਗੂਆਂ ਤੋਂ 24 ਘੰਟਿਆਂ ਅੰਦਰ ਨੋਟਿਸ ਦਾ ਜਵਾਬ ਮੰਗਿਆ ਗਿਆ ਹੈ।
ਮੁਢਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਰਾਜਾ ਵੜਿੰਗ ਚੋਣ ਪ੍ਰਚਾਰ ਦੌਰਾਨ ਇੱਕ ਮਸਜਿਦ ਵਿਚ ਪੁੱਜੇ ਸਨ। ਉਧਰ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਲਚ ਦੇਣ ਬਾਰੇ ਵੀਡੀਓ ਵਾਇਰਲ ਹੋਣ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਨੋਟਿਸਾਂ ਦੇ ਕਾਰਨਾਂ ਦੀ ਪੁਸ਼ਟੀ ਹੋਣੀ ਹਾਲੇ ਬਾਕੀ ਹੈ।
ਇਸ ਤੋਂ ਪਹਿਲਾਂ ਆਮ ਆਦਮ ਪਾਰਟੀ ਦੇ ਆਗੂਆਂ ਵੱਲੋਂ ‘ਆਪ ਪੰਜਾਬ’ ਦੇ ਐਕਸ ਹੈਡਲ ’ਤੇ ਵੀਡੀਓ ਜਾਰੀ ਕਰਦਿਆਂ ਕਾਂਗਰਸੀ ਆਗੂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਗਏ ਸਨ।