8.7 C
Patiāla
Thursday, December 12, 2024

ਅਕਾਲ ਤਖ਼ਤ ਧਾਰਮਿਕ ਸਜ਼ਾ ਲਾਉਣ ਬਾਰੇ ਜਲਦੀ ਫੈਸਲਾ ਕਰੇ: ਸੁਖਬੀਰ ਬਾਦਲ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਨਵੰਬਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਹੈ, ਜਿਸ ਵਿਚ ਉਹਨਾਂ ਸਬੰਧਤ ਮਾਮਲੇ ਦੀ ਅਗਲੇਰੀ ਕਾਰਵਾਈ ਜਲਦ ਕਰਨ ਲਈ ਲਿਖਿਆ ਹੈ।

ਸੁਖਬੀਰ ਅੱਜ ਇੱਥੇ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰਾਂ ਨਾਲ ਪੁੱਜੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਉਨ੍ਹਾਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹਨਾਂ ਨਾਲ ਸੰਬੰਧਿਤ ਮਾਮਲੇ ਦੇ ਅਗਲੇਰੀ ਕਾਰਵਾਈ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਨਿੱਜੀ ਰੁਝੇਵੇਂ ਵੀ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਲਦੀ ਕੀਤੀ ਜਾਵੇ, ਇਸ ਸਬੰਧੀ ਢਾਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ ਉਹ ਸਿਰ ਮੱਥੇ ਪ੍ਰਵਾਨ ਕਰਨਗੇ।

ਸੁਖਬੀਰ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋਏ ਆਗੂਆਂ ਨੇ ਕੁਝ ਮਹੀਨੇ ਪਹਿਲਾਂ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਦਰਖਾਸਤ ਦੇ ਕੇ ਸ਼ਿਕਾਇਤ ਕੀਤੀ ਸੀ। ਜਿਸ ਸੰਬੰਧ ਵਿੱਚ ਜਥੇਦਾਰ ਸਾਹਿਬਾਨ ਵੱਲੋਂ ਉਨ੍ਹਾਂ ਪਾਸੋਂ ਸਪਸ਼ਟੀਕਰਨ ਮੰਗਿਆ ਗਿਆ ਸੀ ਅਤੇ ਜਿਸਦਾ ਉਨ੍ਹਾਂ ਸਪਸ਼ਟੀਕਰਨ ਦੇ ਦਿੱਤਾ ਸੀ। ਸਾਰੇ ਦੋਸ਼ ਵੀ ਪਾਰਟੀ ਦਾ ਪ੍ਰਧਾਨ ਹੋਣ ਨਾਤੇ ਆਪਣੀ ਝੋਲੀ ਵਿੱਚ ਪਾ ਲਏ ਸਨ।

ਜ਼ਿਕਰਯੋਗ ਹੈ ਇਸ ਦੌਰਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਇਸ ਆਦੇਸ਼ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਅਗਲੇ ਦਿਨ ਹੀ ਇਸ ਸਬੰਧੀ ਆਪਣਾ ਮੁਆਫ਼ੀ ਪੱਤਰ ਸੌਂਪਿਆ ਸੀ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਵੀ ਇਸ ਮਾਮਲੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਚੁੱਕਿਆ ਹੈ।

ਇਸ ਮਾਮਲੇ ਸਬੰਧੀ ਹਾਲ ਹੀ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਬੁੱਧੀਜੀਵੀਆਂ ਦੀ ਇੱਕ ਇਕੱਤਰਤਾ ਵੀ ਸੱਦੀ ਗਈ ਸੀ ਅਤੇ ਅਗਲੇਰੀ ਕਾਰਵਾਈ ਸਬੰਧੀ ਸੁਝਾਅ ਲਏ ਗਏ ਸਨ। ਹੁਣ ਇਸ ਮਾਮਲੇ ਵਿੱਚ ਇੱਕ ਵਾਰ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਦੀ ਵੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ। ਜਿਸ ਵਿੱਚ ਰਾਏ ਲੈਣ ਤੋਂ ਬਾਅਦ ਸਮੁੱਚੀ ਰਾਇ ਦੇ ਆਧਾਰ ਤੇ ਇਸ ਮਾਮਲੇ ਵਿੱਚ ਕੋਈ ਅਗਲਾ ਫੈਸਲਾ ਕੀਤਾ ਜਾ ਸਕਦਾ ਹੈ।



News Source link

- Advertisement -

More articles

- Advertisement -

Latest article