8.7 C
Patiāla
Thursday, December 12, 2024

ਕਿਸਾਨ 26 ਟੌਲ ਪਲਾਜ਼ਿਆਂ ਤੋਂ ਮੰਗਲਵਾਰ ਨੂੰ ਚੁੱਕਣਗੇ ਪੱਕੇ ਮੋਰਚੇ

Must read


ਆਤਿਸ਼ ਗੁਪਤਾਚੰਡੀਗੜ੍ਹ, 12 ਨਵੰਬਰ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿੱਚ 26 ਟੌਲ ਪਲਾਜ਼ਿਆਂ ’ਤੇ ਸ਼ੁਰੂ ਕੀਤੇ ਪੱਕੇ ਮੋਰਚੇ 13 ਨਵੰਬਰ ਤੋਂ ਖ਼ਤਮ ਕਰਕੇ ਝੋਨੇ ਦੀ ਖਰੀਦ ’ਚ ਅੜਿੱਕਿਆਂ ਖਿਲਾਫ਼ 14 ਨਵੰਬਰ ਤੋਂ ਮੰਡੀਆਂ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਪਰਾਲੀ ਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਕਿਸਾਨ ਜਥੇਬੰਦੀ ਨੇ 14 ਨਵੰਬਰ ਤੋਂ ਵਿਧਾਨ ਸਭਾ ਹਲਕਾ ਬਰਨਾਲਾ ਤੇ ਗਿੱਦੜਬਾਹਾ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਾਜਪਾ ਅਤੇ ‘ਆਪ’ ਉਮੀਦਵਾਰਾਂ ਖਿਲਾਫ਼ ਰੋਸ ਮੁਜ਼ਾਹਰਿਆਂ ਨੂੰ ਰਫ਼ਤਾਰ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਕਿਸਾਨੀ ਮੰਗਾਂ ਅਤੇ ਕਾਰਪੋਰੇਟ ਪੱਖੀ ਨੀਤੀਆਂ ਬਾਰੇ ਸਟੈਂਡ ਸਪਸ਼ਟ ਕਰਨ ਸਬੰਧੀ ਸਵਾਲ ਪੁੱਛੇ ਜਾਣਗੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਉਪਰੋਕਤ ਫੈਸਲਿਆਂ ਦੀ ਪੁਸ਼ਟੀ ਕੀਤੀ ਹੈ।ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਆਗੂਆਂ ਨੇ ਕਿਸਾਨਾਂ ਦੇ ਨਾਲ-ਨਾਲ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਵੀ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨੀ ਮੰਗਾਂ ਦਾ ਹੱਲ ਨਹੀਂ ਹੁੰਦਾ ਹੈ, ਉੱਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਰਾਏਕੇ ਕਲਾਂ ਵਿਚ ਧਰਨਾਕਾਰੀ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ

ਕਿਸਾਨ ਆਗੂਆਂ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੀ ਦਾਣਾ ਮੰਡੀ ਵਿੱਚ ਲੰਗਰ ਛਕ ਰਹੇ ਸ਼ਾਂਤਮਈ ਧਰਨਾਕਾਰੀ ਕਿਸਾਨਾਂ ਉੱਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਧਰਨੇ ਤੋਂ ਸੈਂਕੜੇ ਮੀਟਰ ਦੂਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਖੁਦ ਭੰਨ ਕੇ ਉਲਟਾ ਕਿਸਾਨਾਂ ਵਿਰੁੱਧ ਹੀ ਝੂਠੇ ਕੇਸ ਦਰਜ ਕੀਤੇ ਗਏ। ਜਥੇਬੰਦੀ ਨੇ ਮੰਗ ਕੀਤੀ ਕਿ ਕਿਸਾਨਾਂ ਵਿਰੁੱਧ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਬਿਨਾਂ ਵਜ੍ਹਾ ਲਾਠੀਚਾਰਜ ਦੇ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

 



News Source link

- Advertisement -

More articles

- Advertisement -

Latest article