ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 28 ਨਵੰਬਰ
ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿੱਚ ‘ਸਕੂਲ ਆਫ਼ ਹੈਪੀਨੈੱਸ’ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸਰਪੰਚ ਕਿਰਨਜੀਤ ਸਿੰਘ ਮਿੰਟੂ ਹਾਜ਼ਰ ਹੋਏ। ਹਲਕਾ ਵਿਧਾਇਕ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚ ਇਹ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਸਕੂਲ ਦੇ ਮੁਖੀ ਹਰਪ੍ਰੀਤ ਸਿੰਘ ਦੀਵਾਨਾ ਵੱਲੋਂ ਬੱਚਿਆਂ ਨੂੰ ਸਕੂਲ ਵਿੱਚ ਨੂੰ ਸਮਾਰਟ ਤਰੀਕੇ ਕਰਵਾਈ ਜਾ ਰਹੀ ਪੜ੍ਹਾਈ ਦੀ ਸ਼ਾਲਾਘਾ ਕੀਤੀ। ਡੀਈਓ ਇੰਦੂ ਸਿੰਮਕ ਨੇ ਕਿਹਾ ਕਿ ਸਕੂਲ ਵਿੱਚ ਕਰੀਬ ਇੱਕ ਕਰੋੜ ਦੀ ਲਾਗਤ ਨਾਲ ਇਮਾਰਤ ਤਿਆਰ ਹੋਵੇਗੀ, ਜਿਸ ਵਿੱਚ ਵਧੀਆ ਕਲਾਸ ਰੂਮ, ਕੰਪਿਊਟਰ ਲੈਬ, ਹੈਡਰੂਮ, ਬਾਥਰੂਮ ਆਦਿ ਤੋਂ ਹੋਰ ਖਾਸ ਸਹੂਲਤਾਂ ਮਿਲਣਗੀਆਂ। ਅੰਤ ਵਿੱਚ ਸਕੂਲ ਮੁਖੀ ਨੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦਾ ਇਸ ਕਾਰਜ ਲਈ ਧੰਨਵਾਦ ਕੀਤਾ।