ਨਵੀਂ ਦਿੱਲੀ, 9 ਦਸੰਬਰ
ਦਿੱਲੀ ਪੁਲੀਸ ਨੇ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੂੰ ਫਿਰੌਤੀ ਦੀ ਧਮਕੀ ਭੇਜਨਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਂਚੀ ਵਾਸੀ ਇਕ ਵਿਅਕਤੀ ਨੂੰ ਐਤਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਸੇਠ ਨੂੰ ਉਨ੍ਹਾਂ ਦੇ ਮੋਬਾਇਲ ’ਤੇ ਇੱਕ ਜਣਜਾਣ ਨੰਬਰ ਤੋਂ ਧਮਕੀ ਭਰਿਆ ਸੰਦੇਸ਼ ਮਿਲਿਆ, ਜਿਸ ਵਿਚ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਸੰਦੇਸ਼ ਭੇਜਣ ਵਾਲੇ ਨੇ ਕਥਿਤ ਤੌਰ ’ਤੇ ਜਾਨੋਂ ਮਾਰਨ ਧਮਕੀ ਵੀ ਦਿੱਤੀ। ਪੁਲੀਸ ਅਨੁਸਾਰ ਵਿਅਕਤੀ ਨੇ ਧਮਕੀ ਵਾਲਾ ਸੰਦੇਸ਼ ਭੇਜਣ ਲਈ ਕਿਸੇ ਹੋਰ ਵਿਅਕਤੀ ਦੇ ਫੋਨ ਦੀ ਵਰਤੋ ਕੀਤੀ ਸੀ। ਪੀਟੀਆਈ