ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 8 ਦਸੰਬਰ
ਬਾਬਾ ਜੀਵਨ ਸਿੰਘ ਵਿਦਿਅਕ ਵੈੱਲਫੇਅਰ ਟਰੱਸਟ ਪੰਜਾਬ (ਚੰਡੀਗੜ੍ਹ) ਵੱਲੋਂ ਬਲਾਕ ਪ੍ਰਧਾਨ ਜਸਵੀਰ ਸਿੰਘ ਮੰਜਿਲ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ। ਪਿੰਡ ਆਕਲੀਆਂ ਕਲਾਂ ਵਿੱਚ ਮੀਟਿੰਗ ਦੌਰਾਨ ਬਾਬਾ ਜੀਵਨ ਸਿੰਘ ਵਿਦਿਅਕ ਵੈਲਫੇਅਰ ਟਰੱਸਟ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਜਥੇਦਾਰ ਆਤਮਾ ਸਿੰਘ ਨੂੰ ਟਰੱਸਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਜਥੇਦਾਰ ਹਰਤੇਜ ਸਿੰਘ ਖਾਲਸਾ ਅਤੇ ਤਾਰੂ ਸਿੰਘ ਨੂੰ ਮੀਤ ਪ੍ਰਧਾਨ, ਬੂਟਾ ਸਿੰਘ ਨੂੰ ਜਨਰਲ ਸਕੱਤਰ ਅਤੇ ਦਰਬਾਰਾ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਨਾਲ ਹੀ ਕਾਲਾ ਸਿੰਘ ਧਾਲੀਵਾਲ, ਤਰਸੇਮ ਸਿੰਘ ਸੇਮੀ ਖਾਲਸਾ, ਮਹਿੰਦਰਪਾਲ ਸਿੰਘ ਖਾਲਸਾ, ਸੁਖਦੇਵ ਸਿੰਘ, ਜਸਕਰਨ ਸਿੰਘ, ਪਿਆਰਾ ਸਿੰਘ, ਬਲਕਰਨ ਸਿੰਘ, ਨਿੱਕੜਾ ਸਿੰਘ, ਗੁਰਤੇਜ ਸਿੰਘ, ਬਿੰਦਰ ਸਿੰਘ, ਗੋਬਿੰਦ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਆਕਲੀਆ ਅਤੇ ਬਲਦੇਵ ਸਿੰਘ ਆਕਲੀਆ ਕਲਾਂ ਨੇ ਸੰਬੋਧਨ ਕਰਦੇ ਹੋਏ ਮਜ਼ਬੀ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਆਓ, ਸਾਰੇ ਰਲ ਕੇ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ।
The post ਬਾਬਾ ਜੀਵਨ ਸਿੰਘ ਵਿਦਿਅਕ ਵੈੱਲਫੇਅਰ ਟਰੱਸਟ ਦੇ ਅਹੁਦੇਦਾਰ ਚੁਣੇ appeared first on Punjabi Tribune.
News Source link
#ਬਬ #ਜਵਨ #ਸਘ #ਵਦਅਕ #ਵਲਫਅਰ #ਟਰਸਟ #ਦ #ਅਹਦਦਰ #ਚਣ