23.7 C
Patiāla
Sunday, January 26, 2025

ਪਿੰਡ ਮਲਕਪੁਰ ਦਾ ਸਰਪੰਚ ਪੰਚਾਇਤ ਸਮੇਤ ‘ਆਪ’ ਵਿੱਚ ਸ਼ਾਮਲ

Must read



ਨਿੱਜੀ ਪੱਤਰ ਪ੍ਰੇਰਕਬਟਾਲਾ, 9 ਦਸੰਬਰ

ਵਿਧਾਨ ਸਭਾ ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਰਾਜਸੀ ਬਲ ਮਿਲਿਆ ਜਦੋਂ ਪਿੰਡ ਮਲਕਪੁਰ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਅਤੇ ਸਮੁੱਚੀ ਪੰਚਾਇਤ ‘ਆਪ’ ਚ ਸ਼ਾਮਲ ਹੋ ਗਈ। ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਸ਼ੇਰਪੁਰ, ਹਰਦਿਆਲ ਸਿੰਘ ਗਜਨੀਪੁਰ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ। ਪਿੰਡ ਮਲਕਪੁਰ ਦੇ ਸਰਪੰਚ ਮਨਜੀਤ ਸਿੰਘ, ਸਰਵਣ ਸਿੰਘ, ਨਾਜ਼ਰ ਸਿੰਘ, ਬਲਬੀਰ ਸਿੰਘ, ਗੁਰਦੀਸ਼ ਸਿੰਘ, ਗੁਰਜੀਤ ਕੌਰ (ਸਾਰੇ ਮੈਂਬਰ ਪੰਚਾਇਤ), ਨਿਸ਼ਾਨ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਛੱਡਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਸ਼ੈਰੀ ਕਲਸੀ ਵੱਲੋਂ ਆਪਣੇ ਹਲਕੇ ਦਾ ਮਿਸਾਲੀ ਵਿਕਾਸ ਕਰਵਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਨੂੰ ਪੂਰਾ ਮਾਣ-ਤਾਣ ਦਿੱਤਾ ਜਾਵੇਗਾ।

 

The post ਪਿੰਡ ਮਲਕਪੁਰ ਦਾ ਸਰਪੰਚ ਪੰਚਾਇਤ ਸਮੇਤ ‘ਆਪ’ ਵਿੱਚ ਸ਼ਾਮਲ appeared first on Punjabi Tribune.



News Source link

- Advertisement -

More articles

- Advertisement -

Latest article