23.7 C
Patiāla
Sunday, January 26, 2025

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Must read


ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਹੈਦਰਾਬਾਦ ਦੀ ਅਦਾਲਤ ਨੇ ਅਦਾਕਾਰ ਅੱਲੂ ਅਰਜੁਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਭਿਨੇਤਾ ਨੂੰ ਸ਼ੁੱਕਰਵਾਰ ਸਵੇਰੇ 12 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ 4 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅੱਲੂ ‘ਤੇ ਦੋਸ਼ ਹੈ ਕਿ ਉਹ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਬਿਨਾਂ ਦੱਸੇ ਪਹੁੰਚ ਗਿਆ ਸੀ। ਇਸ ਕਾਰਨ ਉਥੇ ਭੀੜ ਇਕੱਠੀ ਹੋ ਗਈ ਤੇ ਭਗਦੜ ਮੱਚ ਗਈ। ਕਈ ਲੋਕ ਜ਼ਖਮੀ ਹੋ ਗਏ।

ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸੰਧਿਆ ਥੀਏਟਰ ਦੇ ਪ੍ਰਬੰਧਕ ਅੱਲੂ ਅਰਜੁਨ ਤੇ ਉਨ੍ਹਾਂ ਦੀ ਸੁਰੱਖਿਆ ਟੀਮ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ ਅਦਾਕਾਰ ਨੇ ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਦਰਜ FIR ਨੂੰ ਰੱਦ ਕਰਨ ਲਈ ਹਾਈ ਕੋਰਟ ਨੂੰ ਅਪੀਲ ਕੀਤੀ ਹੈ।

ਅੱਲੂ ਅਰਜੁਨ ਅਤੇ ਉਨ੍ਹਾਂ ਦੀ ਟੀਮ ਨੇ ਵੀ ਮਹਿਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਸੀ। ਅਦਾਕਾਰ ਨੇ ਮ੍ਰਿਤਕ ਰੇਵਤੀ ਦੇ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਅਦਾਕਾਰ ਨੇ 25 ਲੱਖ ਰੁਪਏ ਦੀ ਮਦਦ ਦੇਣ ਦਾ ਵੀ ਵਾਅਦਾ ਕੀਤਾ ਸੀ। 



News Source link

- Advertisement -

More articles

- Advertisement -

Latest article