18.9 C
Patiāla
Thursday, February 20, 2025

Farmer Protest: ਏਕਤਾ ਨੂੰ ਲੈ ਕੇ ਤਿੰਨੇ ਕਿਸਾਨੀ ਫੋਰਮਾਂ ਦੀ ਮੀਟਿੰਗ ਹੋਈ ਸ਼ੁਰੂ

Must read


ਪਾਤੜਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿੱਚ ਮੀਟਿੰਗ ਚੱਲ ਰਹੀ ਹੈ ਮੀਟਿੰਗ

ਗੁਰਨਾਮ ਸਿੰਘ ਚੌਹਾਨ

ਪਾਤੜਾਂ, 18 ਜਨਵਰੀ

Farmer Protest: ਕਿਸਾਨੀ ਮੰਗਾਂ ਨੂੰ ਲੈ ਕੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਕਿਸਾਨੀ ਏਕਤਾ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ, ਐਸਕੇਐਮ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੀ ਏਕਤਾ ਨੂੰ ਲੈ ਕੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿੱਚ ਮੀਟਿੰਗ ਸ਼ੁਰੂ ਹੋ ਚੁੱਕੀ ਹੈ।

ਇਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ, ਕਿਸਾਨ ਜੂਨੀਅਰ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਰਵਣ ਸਿੰਘ ਪੰਧੇਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਪਟਿਆਲਾ, ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਆਦਿ ਆਗੂ ਹਿੱਸਾ ਲੈ ਰਹੇ ਹਨ।

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਾਕਟਰ ਦਰਸ਼ਨ ਪਾਲ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਹੋਣਗੇ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ ਵਾਸਤੇ ਸੰਘਰਸ਼ ਵਿੱਢਣ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।



News Source link

- Advertisement -

More articles

- Advertisement -

Latest article