ਬਲਵਿੰਦਰ ਹਾਲੀ
ਕੋਟਕਪੂਰਾ, 24 ਜਨਵਰੀ
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀਨੋ ਨਜ਼ਦੀਕ ਇੱਕ ਅਣਪਛਾਤੀ ਗੱਡੀ ਨਾਲ ਹੋਏ ਹਾਦਸੇ ਕਰਨ ਇਕ 10 ਸਾਲਾ ਲੜਕੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਲੜਕੀ ਦਾ ਪਿਤਾ ਵੀ ਜ਼ਖਮੀ ਹੋ ਗਿਆ ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੋਟਕਪੂਰਾ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ ਦਾ ਰਾਮ ਸਿੰਘ ਆਪਣੀ 10 ਸਾਲਾ ਬੇਟੀ ਗਗਨਦੀਪ ਕੌਰ ਨਾਲ ਪਿੰਡ ਹਰੀਨੌ ਵੱਲ ਨੂੰ ਜਾ ਰਿਹਾ ਸੀ। ਰਸਤੇ ਵਿੱਚ ਉਸ ਨੂੰ ਇੱਕ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਸਦਰ ਕੋਟਕਪੂਰਾ ਦੇ ਐਸਐਚਓ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਗੱਡੀ ਦੀ ਸ਼ਨਾਖਤ ਕਰ ਲਈ ਜਾਵੇਗੀ।