ਘਨੌਲੀ (ਜਗਮੋਹਨ ਸਿੰਘ): ਇੱਥੇ ਥਰਮਲ ਵਰਕਰਜ਼ ਸੰਘਰਸ਼ ਕਮੇਟੀ ਦੇ ਬੈਨਰ ਅਧੀਨ ਥਰਮਲ ਪਲਾਂਟ ਰੂਪਨਗਰ ਵਿਚ ਕੰਮ ਕਰਦੇ ਠੇਕਾ ਕਰਮਚਾਰੀਆਂ ਵੱਲੋਂ ਪਰਿਵਾਰਾਂ ਸਮੇਤ ਪਲਾਂਟ ਦਾ ਗੇਟ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਜ ਕੁਮਾਰ ਤਿਵਾੜੀ ਤੇ ਹੋਰਾਂ ਨੇ ਦੋਸ਼ ਲਗਾਇਆ ਕਿ ਥਰਮਲ ਮੈਨੇਜਮੈਂਟ ਵੱਲੋਂ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।