ਕੋਲਕਾਤਾ, 25 ਜਨਵਰੀ
ਆਰਜੀ ਕਰ ਹਸਪਤਾਲ ਪੀੜਤਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦੀ ਧੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਸਬੂਤ ਨਸ਼ਟ ਕਰਨ ਦੀ ਪੁਲੀਸ ਅਤੇ ਹਸਪਤਾਲ ਅਧਿਕਾਰੀਆਂ ਦੀ ਕਥਿਤ ਕੋਸ਼ਿਸ਼ ਦੀ ਜ਼ਿੰਮੇਵਾਰੀ ਤੋਂ ਇਨਕਾਰ ਨਹੀਂ ਕਰ ਸਕਦੀ। ਮਾਪਿਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਪਰਾਧ ਦੇ ਪਿੱਛੇ ਮੁੱਖ ਸਾਜ਼ਿਸ਼ਕਰਤਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਦੋਂ ਕਿ ਸੀਬੀਆਈ ਸਾਰੇ ਦੋਸ਼ੀਆਂ ਨੂੰ ਮੁਕੱਦਮੇ ਵਿੱਚ ਲਿਆਉਣ ਵਿੱਚ ਅਸਫਲ ਰਹੀ ਅਤੇ ਵੱਡੇ ਸਾਜ਼ਿਸ਼ ਦੇ ਪਹਿਲੂ ਨੂੰ ਨਜ਼ਰਅੰਦਾਜ਼ ਕੀਤ।
ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਇਨ੍ਹਾਂ ਦੋਸ਼ਾਂ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਮ੍ਰਿਤਕ ਡਾਕਟਰ ਦੀ ਮਾਂ ਨੇ ਸ਼ੁੱਕਰਵਾਰ ਨੂੰ ਇੱਕ ਬੰਗਾਲੀ ਟੀਵੀ ਚੈਨਲ ਨੂੰ ਦੱਸਿਆ, ” ਕੋਲਕਾਤਾ ਪੁਲੀਸ, ਹਸਪਤਾਲ ਪ੍ਰਸ਼ਾਸਨ ਅਤੇ ਟੀਐਮਸੀ ਦੇ ਲੋਕ ਨੁਮਾਇੰਦਿਆਂ ਨੇ ਇਸ ਭਿਆਨਕ ਘਟਨਾ ਨੂੰ ਦਬਾਉਣ ਲਈ ਸਰਗਰਮ ਭੂਮਿਕਾ ਨਿਭਾਈ ਤਾਂ ਜੋ ਸੱਚਾਈ ਸਾਹਮਣੇ ਨਾ ਆਵੇ।” 31 ਸਾਲਾ ਪੋਸਟ ਗ੍ਰੈਜੂਏਟ ਸਿਖਿਆਰਥੀ ਪਿਛਲੇ ਸਾਲ 9 ਅਗਸਤ ਨੂੰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ ਅਰਧ ਨਗਨ ਹਾਲਤ ਵਿੱਚ ਮਿਲੀ ਸੀ। ਇਸ ਸਬੰਧੀ 20 ਜਨਵਰੀ ਨੂੰ ਜਬਰ ਜਨਾਹ-ਕਤਲ ਮਾਮਲੇ ਵਿੱਚ ਇਕੱਲੇ ਦੋਸ਼ੀ ਸੰਜੇ ਰਾਏ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ
ਪੀੜਤ ਦੇ ਪਿਤਾ ਨੇ ਕਿਹਾ, ‘‘ਏਜੰਸੀ ਨੂੰ ਸਾਡੀ ਗਵਾਹੀ ਦੇ ਬਾਵਜੂਦ ਸੀਬੀਆਈ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਹੱਲ ਨਹੀਂ ਕੀਤਾ ਗਿਆ।’’ ਉਨ੍ਹਾਂ ਕੁਝ ਲੋਕਾਂ ਨੂੰ ਬਚਾਉਣ ਲਈ ਸੀਬੀਆਈ ਅਤੇ ਕੋਲਕਾਤਾ ਪੁਲਿਸ ਦੋਵਾਂ ‘ਤੇ ਢਿੱਲੀ ਜਾਂਚ ਕਰਨ ਦਾ ਦੋਸ਼ ਲਾਇਆ। ਪੀਟੀਆਈ