16.2 C
Patiāla
Thursday, February 20, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ

Must read


Sidhu Moosewala New Song: ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲੌਕ’ ਰਿਲੀਜ਼ ਹੋ ਗਿਆ ਹੈ। ਇਸ ਗਾਣੇ ਦਾ ਪੋਸਟਰ ਅਤੇ ਟੀਜ਼ਰ ਹਾਲ ਹੀ ਵਿੱਚ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਹ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਪਹਿਲਾ ਗੀਤ ਹੋਵੇਗਾ। ਉਨ੍ਹਾਂ ਦੀ ਮੌਤ ਤੋਂ ਬਾਅਦ ਕੁੱਲ ਅੱਠ ਗਾਣੇ ਰਿਲੀਜ਼ ਹੋ ਚੁੱਕੇ ਹਨ ਅਤੇ ਇਹ ਉਨ੍ਹਾਂ ਦਾ ਨੌਵਾਂ ਗਾਣਾ ਹੋਵੇਗਾ।

ਪ੍ਰੋਡਕਸ਼ਨ ਅਤੇ ਨਿਰਦੇਸ਼ਨ

‘ਲੌਕ’ ਗੀਤ ਮਸ਼ਹੂਰ ਮਿਊਜ਼ਿਕ ਪ੍ਰੋਡਕਸ਼ ਕੰਪਨੀ ‘ਦ ਕਿਡ’ ਨੇ ਪ੍ਰੋਡਿਊਸ ਕੀਤਾ ਹੈ। ਕਿਡ ਕੰਪਨੀ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਈ ਹਿੱਟ ਗੀਤਾਂ ਨੂੰ ਪ੍ਰੋਡਿਊਸ ਕਰ ਚੁੱਕੀ ਹੈ। ਇਸ ਗਾਣੇ ਦੀ ਵੀਡੀਓ ਨਵਕਰਨ ਬਰਾੜ ਨਿਰਦੇਸ਼ਤ ਕੀਤੀ ਹੈ। ਇਸ ਗਾਣੇ ਦਾ ਪੋਸਟਰ ਦੋਵਾਂ ਦੇ ਅਧਿਕਾਰਤ ਪੇਜਾਂ ‘ਤੇ ਸਾਂਝਾ ਕੀਤਾ ਗਿਆ ਹੈ। ਗਾਣੇ ਦਾ ਪੋਸਟਰ ਸਾਂਝਾ ਕਰਦਿਆਂ ਹੋਇਆਂ, ਦ ਕਿਡ ਨੇ ਲਿਖਿਆ, “ਸਾਰੇ  ਪਾਸੇ ਦੇਖੋ, ਅਸੀਂ ਲੀਡਰ ਹਾਂ। ਅਸੀਂ ਜੋ ਵੀ ਕਰਾਂਗੇ, ਉਹ ਅਸੀਂ ਫੈਸਲਾ ਕਰਾਂਗੇ, ਅਤੇ ਬਾਕੀ ਸਾਡੇ ਰਸਤੇ ‘ਤੇ ਚੱਲਣ ਦੀ ਕੋਸ਼ਿਸ਼ ਕਰਨਗੇ।

ਸਿੱਧੂ ਮੂਸੇਵਾਲਾ ਦਾ ਅਸਰ ਅਤੇ ਵਿਰਾਸਤ

ਸਿੱਧੂ ਮੂਸੇਵਾਲਾ ਨੇ ਆਪਣੇ ਸੰਗੀਤ ਅਤੇ ਬੋਲਣ ਦੇ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ। ਉਨ੍ਹਾਂ ਦੀ ਸ਼ਖਸੀਅਤ ਅਤੇ ਗੀਤਾਂ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ, ਉਨ੍ਹਾਂ ਦੇ ਗੀਤਾਂ ਦੀ ਪ੍ਰਸਿਧੀ ਘੱਟ ਨਹੀਂ ਹੋਈ ਹੈ ਅਤੇ ਪ੍ਰਸ਼ੰਸਕ ਹਰ ਨਵੇਂ ਗੀਤ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ।

29 ਮਈ 2022 ਨੂੰ ਹੋਈ ਸੀ ਸਿੱਧੂ ਦੀ ਹੱਤਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਨੂੰ ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਗੀਤ ਆਉਂਦਾ ਹੈ, ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ‘ਸਿੱਧੂ ਵਾਪਸ ਆ ਗਿਆ ਹੈ’।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article