Kulhad Pizza Couple UK Journey: ਪੰਜਾਬ ਦੇ ਸ਼ਹਿਰ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਵਿਵਾਦਾਂ ਵਿਚਾਲੇ ਇਹ ਕਪਲ ਹੁਣ ਇੰਗਲੈਂਡ ਪਹੁੰਚ ਚੁੱਕਿਆ ਹੈ। ਇਸ ਗੱਲ ਦੀ ਪੁਸ਼ਟੀ ਸਹਿਜ ਅਰੋੜਾ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਕੀਤੀ ਹੈ। ਜਿੱਥੇ ਪਹਿਲਾਂ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪਹੁੰਚਣ ਦਾ ਵੀਡੀਓ ਪੋਸਟ ਕੀਤਾ ਸੀ ਅਤੇ ਹੁਣ ਉਨ੍ਹਾਂ ਨੇ ਕਾਰ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਸਹਿਜ ਅਰੋੜਾ ਇੱਥੇ ਪਹੁੰਚਣ ਤੋਂ ਬਾਅਦ ਆਪਣੇ ਕੰਮ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ।
ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ ਪੀਜ਼ਾ ਕਪਲ ਸਾਊਥ ਹਾਲ ਸਥਿਤ ਗੁਰੂਘਰ ਵਿਖੇ ਪਹੁੰਚਿਆ ਅਤੇ ਪਰਮਾਤਮਾ ਦਾ ਧੰਨਵਾਦ ਕੀਤਾ। ਇਸ ਦੌਰਾਨ, ਉਹ ਗੁਰਦੁਆਰੇ ਦੀ ਪਾਰਕਿੰਗ ਵਿੱਚ ਵੱਡੀ ਗਿਣਤੀ ਵਿੱਚ ਵਾਹਨ ਖੜ੍ਹੇ ਦੇਖ ਕੇ ਹੈਰਾਨ ਰਹਿ ਗਿਆ। ਗੁਰਪ੍ਰੀਤ ਨੂੰ ਉਸਦੇ ਬੱਚੇ ਨਾਲ ਗੁਰਦੁਆਰਾ ਸਾਹਿਬ ਵਿਖੇ ਦੇਖਿਆ ਗਿਆ, ਜਿੱਥੇ ਦੋਵਾਂ ਨੇ ਦੱਸਿਆ ਕਿ ਯੂਕੇ ਆਉਣ ਤੋਂ ਬਾਅਦ ਉਨ੍ਹਾਂ ਦੇ ਬੱਚੇ ਦੀ ਸਿਹਤ ਵਿਗੜ ਗਈ ਸੀ, ਅਸਲ ਵਿੱਚ ਉਸਨੂੰ ਜ਼ੁਕਾਮ ਸੀ, ਹੁਣ ਉਹ ਥੋੜ੍ਹਾ ਠੀਕ ਹੈ।
ਸਹਿਜ਼ ਅਰੋੜਾ ਨੇ ਗਾਇਕੀ ਦਾ ਸਫਰ ਕੀਤਾ ਸ਼ੁਰੂ
ਇਸਦੇ ਨਾਲ ਹੀ ਦੱਸ ਦੇਈਏ ਕਿ ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਹੋਣ ਤੋਂ ਬਾਅਦ ਹੁਣ ਸਹਿਜ਼ ਅਰੋੜਾ ਗਾਇਕੀ ਵਿੱਚ ਵੀ ਕਦਮ ਰੱਖਣ ਜਾ ਰਿਹਾ ਹੈ। ਉਸਦੇ ਵੱਲੋਂ ਪਹਿਲਾ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਇਸ ਨੂੰ ਲੈ ਕੇ ਲੋਕਾਂ ਦੇ ਵਿੱਚ ਵੀ ਇੱਕ ਉਤਸ਼ਾਹ ਦੇਖਣ ਨੂੰ ਮਿਲਿਆ ਕਿ ਆਖਿਰ ਹੁਣ ਸਹਿਜ ਅਰੋੜਾ ਦੇ ਵੱਲੋਂ ਗੀਤ ਦੇ ਰਾਹੀਂ ਕੀ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਗੀਤ ਰਿਲੀਜ਼ ਹੋ ਚੁੱਕਾ ਹੈ। ਇਸ ਉੱਪਰ ਲੋਕਾਂ ਵੱਲੋਂ ਕਮੈਂਟ ਕੀਤੇ ਜਾ ਰਹੇ ਹਨ।
ਦੱਸ ਦੇਈਏ ਕਿ, ਇਸ ਤੋਂ ਪਹਿਲਾਂ, ਪੀਜ਼ਾ ਜੋੜੇ ਨੇ ਹਵਾਈ ਅੱਡੇ ਤੋਂ ਇੱਕ ਵੀਡੀਓ ਸਾਂਝਾ ਕੀਤਾ ਸੀ। ਪਿਛਲੇ ਕੁਝ ਦਿਨਾਂ ਤੋਂ ਇਸ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਦੇ ਇੰਗਲੈਂਡ ਸ਼ਿਫਟ ਹੋਣ ਬਾਰੇ ਕਾਫ਼ੀ ਚਰਚਾ ਹੋ ਰਹੀ ਹੈ। ਇਸ ਜੋੜੇ ਨੇ ਆਪਣੇ ਬੱਚੇ ਨਾਲ ਵਿਦੇਸ਼ ਜਾਣ ਵੇਲੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀਡੀਓ ਸਾਂਝੇ ਕੀਤੇ। ਦੱਸਣਯੋਗ ਹੈ ਕਿ ਇਸ ਜੋੜੇ ਵੱਲੋਂ ਬਣਾਈ ਗਈ ਅਸ਼ਲੀਲ ਵੀਡੀਓ ਨੂੰ ਲੈ ਕੇ ਵਿਵਾਦ ਹੋਇਆ ਸੀ। ਸਹਿਜ ਅਰੋੜਾ ਦੇ ਪੱਗ ਬੰਨ੍ਹਣ ‘ਤੇ ਵੀ ਵਿਵਾਦ ਹੋਇਆ ਸੀ। ਨਿਹੰਗਾਂ ਨੇ ਸਹਿਜ ਅਰੋੜਾ ਨੂੰ ਧਮਕੀ ਦਿੱਤੀ। ਇਸ ਵਿੱਚ ਕਿਹਾ ਗਿਆ ਸੀ ਕਿ ਜਾਂ ਤਾਂ ਉਸਨੂੰ ਵੀਡੀਓ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ ਜਾਂ ਫਿਰ ਪੱਗ ਬੰਨ੍ਹਣਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ, ਲੋਕਾਂ ਤੋਂ ਕਈ ਧਮਕੀਆਂ ਅਤੇ ਟ੍ਰੋਲਿੰਗ ਮਿਲਣ ਤੋਂ ਬਾਅਦ, ਉਸਨੇ ਯੂਕੇ ਜਾਣ ਦਾ ਫੈਸਲਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।