ਮੁੰਬਈ, 18 ਫਰਵਰੀ
ਬੇਰੋਕ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਬੈਂਚਮਾਰਕ ਸੂਚਕ Sensex ਅਤੇ Nifty ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ ਕੀਤੀ। ਇੱਕ ਦਿਨ ਦੀ ਰਾਹਤ ਤੋਂ ਬਾਅਦ BSE ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ Sensex ਸ਼ੁਰੂਆਤੀ ਕਾਰੋਬਾਰ ਵਿੱਚ 201.44 ਅੰਕ ਡਿੱਗ ਕੇ 75,795.42 ’ਤੇ ਆ ਗਿਆ। NSE Nifty 82.65 ਅੰਕ ਡਿੱਗ ਕੇ 22,876.85 ਖਿਸਕ ਗਿਆ। ਇਸ ਦੌਰਾਨ ਸੈਂਸੈਕਸ ਪੈਕ ਤੋਂ ਟਾਟਾ ਸਟੀਲ, ਐਨਟੀਪੀਸੀ, ਇੰਡਸਇੰਡ ਬੈਂਕ, ਸਟੇਟ ਬੈਂਕ ਆਫ ਇੰਡੀਆ, ਅਲਟਰਾਟੈਕ ਸੀਮੈਂਟ ਅਤੇ ਟਾਟਾ ਮੋਟਰਜ਼ ਸਭ ਤੋਂ ਵੱਧ ਪਛੜ ਗਏ। ਟੈੱਕ ਮਹਿੰਦਰਾ, ਮਾਰੂਤੀ, ਇੰਫੋਸਿਸ, ਐੱਚਸੀਐੱਲ ਟੈੱਕ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਲਾਭ ਲੈਣ ਵਾਲਿਆਂ ਵਿੱਚ ਸਨ। ਐਕਸਚੇਂਜ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 3,937.83 ਕਰੋੜ ਰੁਪਏ ਦੀਆਂ ਇਕਵਿਟੀਜ਼ ਆਫਲੋਡ ਕੀਤੀਆਂ। –ਪੀਟੀਆਈ