40.2 C
Patiāla
Thursday, April 24, 2025

ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਕਾਬੂ – Punjabi Tribune

Must read


ਪੱਤਰ ਪ੍ਰੇਰਕ

ਕਪੂਰਥਲਾ, 18 ਮਾਰਚ

ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦਾ ਸਹਿ-ਮੁਲਜ਼ਮ ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਹਰਦਿਆਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਝੱਲ ਬੀਂਬੜੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਮਗਰੋਂ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਦੋਵਾਂ ਨੇ ਪਿੰਡ ਦੀ ਗਲੀ ਦੀ ਉਸਾਰੀ ਸਬੰਧੀ ਲਾਗਤ ਦਾ ਭੁਗਤਾਨ ਕਰਨ ਲਈ ਬੈਂਕ ਚੈੱਕ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ।



News Source link

- Advertisement -

More articles

- Advertisement -

Latest article