ਪੱਤਰ ਪ੍ਰੇਰਕ
ਸ਼ਾਹਕੋਟ, 22 ਮਰਚ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ ਨੇ ਆਪਣੇ ਪਿੰਡ ਫਾਜ਼ਿਲਵਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਮੋਰਚਾ ਲਗਾਈ ਬੈਠੇ ਕਿਸਾਨਾਂ ਉੱਪਰ ਲਾਠੀਚਾਰਜ ਕਰਨ, ਉਨ੍ਹਾਂ ਦੇ ਤੰਬੂ ਤੇ ਵਾਹਨਾਂ ਦੀ ਭੰਨਤੋੜ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ।
The post ਮਾਨ ਸਰਕਾਰ ਨੇ ਜਮਹੂਰੀਅਤ ਦਾ ਕਤਲ ਕੀਤਾ: ਟੁਰਨਾ appeared first on Punjabi Tribune.