ਚਰਨਜੀਤ ਭੁੱਲਰ
ਚੰਡੀਗੜ੍ਹ, 23 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਹੁਣ ਰਵੀ ਭਗਤ ਹੋਣਗੇ। ਭਗਤ 2006 ਦੇ ਆਈਏਐੱਸ ਅਧਿਕਾਰੀ ਹਨ।
ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ, ਉਹ ਹੁਣ ਬਤੌਰ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਨਾਲ ਤਾਇਨਾਤ ਰਹਿਣਗੇ।
ਉਹ ਇਸ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਤੇ ਪੰਜਾਬ ਦਿਹਾਤੀ ਵਿਕਾਸ ਬੋਰਡ ਦੇ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।