Kamal Kaur Bhabhi Postmortem Report: ਸੋਸ਼ਲ ਮੀਡੀਆ ਸਿਤਾਰਿਆਂ ਵਿਚਾਲੇ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਇੰਟਰਨੈੱਟ ਉੱਪਰ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹਾਲ ਹੀ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਉਸਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ। ਹਾਲਾਂਕਿ, ਮ੍ਰਿਤਕਾ ਦੇ ਸਰੀਰ ‘ਤੇ ਕੁਝ ਸ਼ੱਕੀ ਨਿਸ਼ਾਨ ਪਾਏ ਜਾਣ ਦੇ ਬਾਵਜੂਦ, ਜਿਨਸੀ ਹਮਲੇ ਦੀ ਪੁਸ਼ਟੀ ਨਹੀਂ ਹੋ ਸਕੀ।
ਪੁਲਿਸ ਦਾ ਕਹਿਣਾ ਹੈ ਕਿ ਸਵੈਬ ਅਤੇ ਬਿਸਰਾ ਸੈਂਪਲ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਸਬੰਧ ਵਿੱਚ ਕੋਈ ਵੀ ਅੰਤਿਮ ਸਿੱਟਾ ਕੱਢਿਆ ਜਾ ਸਕਦਾ ਹੈ। ਕਮਲ ਕੌਰ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਠਿੰਡਾ ਵਿੱਚ ਸਰਕਾਰੀ ਤਿੰਨ ਡਾਕਟਰਾਂ ਦੇ ਪੈਨਲ ਦੁਆਰਾ ਕੀਤਾ ਗਿਆ ਸੀ। ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਗਲਾ ਘੁੱਟਣਾ ਦੱਸਿਆ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮ੍ਰਿਤਕਾ ਦੇ ਪੱਟ ਅਤੇ ਗੁਪਤ ਹਿੱਸੇ ਦੇ ਨੇੜੇ ਕੁਝ ਸ਼ੱਕੀ ਨਿਸ਼ਾਨ ਮਿਲੇ ਹਨ, ਪਰ ਇਹ ਸਪੱਸ਼ਟ ਨਹੀਂ ਹੈ ਕਿ ਉਹ ਨਿਸ਼ਾਨ ਜਿਨਸੀ ਹਮਲੇ ਕਾਰਨ ਹਨ ਜਾਂ ਕਿਸੇ ਹੋਰ ਕਾਰਨ ਕਰਕੇ।
ਫੋਰੈਂਸਿਕ ਰਿਪੋਰਟ ‘ਤੇ ਟਿੱਕੀ ਜਾਂਚ
ਪੁਲਿਸ ਅਧਿਕਾਰੀ ਐਸਪੀ ਸਿਟੀ ਨਰਿੰਦਰ ਸਿੰਘ ਦੇ ਅਨੁਸਾਰ, ਮ੍ਰਿਤਕਾ ਦੇ ਸਵੈਬ ਅਤੇ ਬਿਸਰਾ ਸੈਂਪਲ ਨੂੰ ਫੋਰੈਂਸਿਕ ਲੈਬ ਵਿੱਚ ਭੇਜ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਬਿਸਰਾ ਰਿਪੋਰਟ ਦੇ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਮ੍ਰਿਤਕਾ ਨੂੰ ਨਸ਼ੀਲਾ ਪਦਾਰਥ ਦੇ ਕੇ ਮਾਰਿਆ ਗਿਆ ਸੀ ਜਾਂ ਉਸ ‘ਤੇ ਕਿਸੇ ਤਰ੍ਹਾਂ ਦਾ ਅੱਤਿਆਚਾਰ ਕੀਤਾ ਗਿਆ ਸੀ।
ਕਤਲ ਦਾ ਦੋਸ਼ੀ ਅਜੇ ਵੀ ਫਰਾਰ
ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਉਸਦੇ ਸਾਥੀ ਨਾਮਜ਼ਦ ਹਨ। ਪੁਲਿਸ ਟੀਮਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਿਵੇਂ ਹੀ ਫੋਰੈਂਸਿਕ ਰਿਪੋਰਟ ਆਵੇਗੀ, ਜਾਂਚ ਦੀ ਦਿਸ਼ਾ ਹੋਰ ਸਪੱਸ਼ਟ ਹੋ ਜਾਵੇਗੀ।
ਮਹਿਰੋਂ ਦੀ ਅੰਮ੍ਰਿਤਸਰ ਪਹੁੰਚਣ ਵਿੱਚ ਦੋ ਲੋਕਾਂ ਨੇ ਕੀਤੀ ਮਦਦ
ਪੁਲਿਸ ਦੇ ਅਨੁਸਾਰ, ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਦਾ ਕਤਲ ਕਰਨ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਲਈ ਫਲਾਈਟ ਲਈ। ਇਹ ਗੱਲ ਉਨ੍ਹਾਂ ਦੀ ਯਾਤਰਾ ਦੇ ਇਤਿਹਾਸ ਤੋਂ ਸਪੱਸ਼ਟ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕਮਲ ਕੌਰ ਦੇ ਕਤਲ ਤੋਂ ਬਾਅਦ, ਦੋ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਪਹੁੰਚਣ ਵਿੱਚ ਮਦਦ ਕੀਤੀ। ਇਨ੍ਹਾਂ ਵਿੱਚ ਤਰਨਤਾਰਨ ਦਾ ਰਹਿਣ ਵਾਲਾ ਰਣਜੀਤ ਸਿੰਘ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ, ਜਿਸਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਬਠਿੰਡਾ ਪੁਲਿਸ ਨੇ ਰਣਜੀਤ ਸਿੰਘ ਦਾ LOC (ਲੁੱਕਆਊਟ ਸਰਕੂਲਰ) ਵੀ ਜਾਰੀ ਕੀਤਾ ਹੈ। ਨਾਲ ਹੀ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ