3 ਰਾਜਾਂ ’ਚ ਲੋਕ ਸਭਾ ਉਮੀਦਵਾਰਾਂ ਦੇ ਨਾਂ ਤੈਅ ਕਰਨ ਲਈ 13 ਨੂੰ ਬੈਠਕ ਕਰੇਗੀ ਆਮ ਆਦਮੀ ਪਾਰਟੀ – Punjabi Tribune

0
257


ਨਵੀਂ ਦਿੱਲੀ, 9 ਫਰਵਰੀ

ਆਮ ਆਦਮੀ ਪਾਰਟੀ (ਆਪ) ਗੁਜਰਾਤ, ਹਰਿਆਣਾ ਅਤੇ ਗੋਆ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ 13 ਫਰਵਰੀ ਨੂੰ ਆਪਣੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਕਰੇਗੀ। ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ‘ਚ ਆਪਣੀ ਭਾਈਵਾਲ ਕਾਂਗਰਸ ਨਾਲ ਸੀਟ ਵੰਡ ਗੱਲਬਾਤ ‘ਚ ਲੰਬੀ ਦੇਰੀ ‘ਤੇ ਨਾਰਾਜ਼ਗੀ ਜਤਾਉਂਦੇ ਹੋਏ ‘ਆਪ’ ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੁਹਾਟੀ ਸਮੇਤ ਅਸਾਮ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ।



News Source link