40 ਤੋਂ 50 ਲੱਖ ਰੁਪਏ ਖਰਚ ਕੇ ਅਮਰੀਕਾ ਗਏ ਸਨ ਨੌਜਵਾਨ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 15 ਫਰਵਰੀ

ਇਥੋਂ ਦੇ ਹਵਾਈ ਅੱਡੇ ’ਤੇ ਪੁੱਜੇ ਕਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਅਤੇ ਰਿਸ਼ਤੇਦਾਰ 40 ਤੋਂ 45 ਲੱਖ ਰੁਪਏ ਟਰੈਵਲ ਏਜੰਟਾਂ ਨੂੰ ਦੇ ਕੇ ਅਮਰੀਕਾ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਪਿੰਡ ਲੋਪੋਕੇ ਦੇ ਗੁਰਜਿੰਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਜ਼ਮੀਨ ਵੇਚ ਕੇ ਅਤੇ ਕਰਜ਼ਾ ਚੁੱਕ ਕੇ ਲਗਪਗ 45 ਤੋਂ 50 ਲੱਖ ਰੁਪਏ ਟਰੈਵਲ ਏਜੈਂਟ ਨੂੰ ਦੇ ਕੇ ਅਮਰੀਕਾ ਗਿਆ ਸੀ ਅਤੇ ਉਸ ਨੂੰ ਡੰਕੀ ਰੂਟ ਰਾਹੀਂ ਜਾਂਦਿਆ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਵਾਪਸ ਭੇਜ ਦਿੱਤਾ ਗਿਆ ਹੈ। ਇੱਥੇ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਹਨ ਜਿਨ੍ਹਾਂ ਵਿੱਚ ਉਸ ਦੀਆਂ ਦੋ ਭੈਣਾਂ ਵੀ ਹਨ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਇੱਥੇ ਵਾਪਸ ਪਰਤਣ ਮਗਰੋਂ ਮੁੜ ਪੈਰਾਂ ’ਤੇ ਖੜ੍ਹੇ ਹੋਣਾ ਸੌਖਾ ਨਹੀਂ ਹੋਵੇਗਾ, ਉਨ੍ਹਾਂ ਨੇ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ। ਗੁਰਦਾਸਪੁਰ ਦੇ ਪਿੰਡ ਖਾਨੋਵਾਲ ਦੇ ਦੋ ਨੌਜਵਾਨ ਹਰਜੀਤ ਸਿੰਘ ਅਤੇ ਹਰਜੋਤ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਹ ਦੀਵਾਲੀ ਦੇ ਨੇੜੇ ਏਜੰਟ ਰਾਹੀਂ 45 -45 ਲੱਖ ਰੁਪਏ ਦੇ ਕੇ ਅਮਰੀਕਾ ਗਏ ਸਨ, ਉਨ੍ਹਾਂ ਨੂੰ ਰਸਤੇ ਵਿੱਚ ਕਈ ਔਕੜਾਂ ਦਾ ਸਾਹਮਣਾ ਕਰਨਾ ਪਿਆ। ਉਹ ਪਨਾਮਾ ਦੇ ਜੰਗਲਾਂ ਵਿੱਚੋਂ ਵੀ ਲੰਘੇ ਅਤੇ ਅਮਰੀਕਾ ਪੁੱਜਣ ਮਗਰੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅੱਜ ਹੀ ਪੁਲੀਸ ਨੇ ਪਰਿਵਾਰ ਵਾਲਿਆਂ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਵਾਪਸ ਪਰਤ ਰਹੇ ਹਨ। ਵਾਪਸ ਪਰਤਣ ਮਗਰੋਂ ਮੁੜ ਸਥਾਪਤੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਰਕਾਰ ਨੂੰ ਮਦਦ ਕਰਨੀ ਚਾਹੀਦੀ ਹੈ। ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਪੈਸੇ ਵਾਪਸ ਕਰਵਾਉਣੇ ਚਾਹੀਦੇ ਹਨ। ਇਹੀ ਕਹਾਣੀ ਬਾਕੀ ਹੋਰਨਾਂ ਨੇ ਦੱਸੀ।



News Source link

- Advertisement -

More articles

- Advertisement -

Latest article