40 ਸਾਲਾਂ ਦੇ ਸਿਆਸੀ ਕਰੀਅਰ ਦੌਰਾਨ ਝੂਠ ਬੋਲਣ ਵਾਲਾ ਪ੍ਰਧਾਨ ਮੰਤਰੀ ਨਹੀਂ ਦੇਖਿਆ: ਸਿਧਾਰਮੱਈਆ

Must read


ਸਾਂਗਲੀ, 25 ਜੂਨ

ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਦੇ ਹੋਏ ਦਾਅਵਾ ਕੀਤਾ ਕਿ ਉਨ੍ਹਾਂ ਆਪਣੇ 40 ਸਾਲਾਂ ਦੇ ਸਿਆਸੀ ਕਰੀਅਰ ਦੌਰਾਨ ਅਜਿਹਾ ਪ੍ਰਧਾਨ ਮੰਤਰੀ ਨਹੀਂ ਦੇਖਿਆ, ਜੋ ‘ਝੂਠ’ ਬੋਲਦਾ ਹੋਵੇ। ਉਨ੍ਹਾਂ ਕਿਹਾ, ‘‘ਆਪਣੀ 40 ਸਾਲਾਂ ਦੀ ਸਿਆਸੀ ਜ਼ਿੰਦਗੀ ਵਿੱਚ ਮੈਂ ਕਦੇ ਅਜਿਹਾ ਪ੍ਰਧਾਨ ਮੰਤਰੀ ਨਹੀਂ ਦੇਖਿਆ, ਜੋ ਝੂਠ ਬੋਲਦਾ ਹੋਵੇ। 2014 ਵਿੱਚ ਉਸ(ਮੋਦੀ) ਨੇ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15 ਲੱਖ ਰੁਪਏ ਜਮ੍ਹਾਂ ਕਰਨ, ਦੋ ਕਰੋੜ ਨੌਕਰੀਆਂ ਤੇ ‘ਅੱਛੇ ਦਿਨ ਲਿਆਉਣ’ ਦੀ ਗੱਲ ਕੀਤੀ। ਕੀ ਅਜਿਹਾ ਕੁਝ ਹੋਇਆ?’’ ਸਿਧਾਰਮੱਈਆ ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ



News Source link

- Advertisement -

More articles

- Advertisement -

Latest article