5 soldiers killed: ਪੁਣਛ ’ਚ ਫੌਜੀ ਵਾਹਨ ਡੂੰਘੀ ਖੱਡ ਵਿਚ ਡਿੱਗਿਆ; 5 ਜਵਾਨ ਹਲਾਕ, ਪੰਜ ਜ਼ਖ਼ਮੀ

Must read


ਮੇਂਧੜ/ਜੰਮੂ, 24 ਦਸੰਬਰ

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਅੱਜ ਸ਼ਾਮੀਂ ਫੌਜੀਆਂ ਨੂੰ ਲਿਜਾ ਰਿਹਾ ਵਾਹਨ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿਚ ਡਿੱਗਣ ਨਾਲ ਪੰਜ ਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਪੰਜ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਹਾਦਸਾ ਘਰੋਆ ਇਲਾਕੇ ਵਿਚ ਉਸ ਵੇਲੇ ਹੋਇਆ ਜਦੋਂ ਫੌਜੀ ਵਾਹਨ ਪੁਣਛ ਜ਼ਿਲ੍ਹੇ ਦੇ ਬਨੋਈ ਵੱਲ ਜਾ ਰਿਹਾ ਸੀ। ਅਧਿਕਾਰੀਆਂ ਮੁਤਾਬਕ ਵਾਹਨ 300-350 ਫੁੱਟ ਡੂੰਘੀ ਖੱਡ ਵਿਚ ਡਿੱਗਾ। ਸੂਤਰਾਂ ਨੇ ਕਿਹਾ ਕਿ ਮੌਕੇ ਉੱਤੇ ਪੁੱਜੀਆਂ ਫੌਜ ਤੇ ਪੁਲੀਸ ਟੀਮਾਂ ਨੇ ਰਾਹਤ ਕਾਰਜਾਂ ਦੌਰਾਨ ਪੰਜ ਲਾਸ਼ਾਂ ਬਰਾਮਦ ਕੀਤੀਆਂ ਹਨ। -ਪੀਟੀਆਈ



News Source link

- Advertisement -

More articles

- Advertisement -

Latest article